ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਸਕੂਲ ਖੋਲ੍ਹਣ ਦੇ ਦਿੱਤੇ ਆਦੇਸ਼

ਚੰਡੀਗੜ੍ਹ, 16ਜਨਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ਪ੍ਰਸ਼ਾਸਨ ਨੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 1ਫਰਵਰੀ ਨੂੰ ਸਕੂਲ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਸਿੱਖਿਆ ਨਿਰਦੇਸ਼ਕ ਰੁਬਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਅਗਲੇ ਹਫਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ, ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨਾਲ ਬੈਠਕ ਕਰਕੇ ਸਕੂਲ ਖੋਲ੍ਹਣ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣਗੇ। ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੋਂ ਲਿਖਿਤ ਅਨੁਮਤੀ ਜਮਾ ਕਰਵਾਉਣੀ ਹੋਵੇਗੀ।






















