ਚੰਡੀਗੜ੍ਹ ਦੇ ਮੁੱਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਵੱਡਾ ਬਿਆਨ
ਚੰਡੀਗੜ੍ਹ ਪ੍ਰਸ਼ਾਸਨ ਵਿੱਚ ਦੂਜੇ ਰਾਜਾਂ ਦੇ ਅਧਿਕਾਰੀਆਂ ਨੂੰ ਥੋਪ ਰਹੀ ਹੈ ਕੇਂਦਰ ਸਰਕਾਰ -ਸੀਐਮ ਭਗਵੰਤ ਮਾਨ
ਚੰਡੀਗੜ੍ਹ,28 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਮੁੱਦੇ ਤੇ ਪਹਿਲਾ ਬਿਆਨ ਜਾਰੀ ਕੀਤਾ ਹੈ। ਮਾਨ ਨੇ ਟਵੀਟ ਕਰਦਿਆਂ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਲਿਖਿਆ ਹੈ ਕਿ “ਕੇਂਦਰ ਸਰਕਾਰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਦੂਜੇ ਰਾਜਾਂ ਅਤੇ ਸੇਵਾਵਾਂ ਦੇ ਅਧਿਕਾਰੀਆ, ਕਰਮਚਾਰੀਆਂ ਨੂੰ ਪੜਾਅਵਾਰ ਥੋਪ ਰਹੀ ਹੈ। ਇਹ ਪੰਜਾਬ ਪੁਨਰਗਠਨ ਐਕਟ 1966 ਦੇ ਸਿਧਾਂਤ ਅਤੇ ਭਾਵਨਾ ਦੇ ਵਿਰੁੱਧ ਹੈ। ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ…”
https://twitter.com/BhagwantMann/status/1508330502826360835?s=20&t=ymS7KWfuXQ4TAUPen0-Usw























