ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਲਾਨ, ਕੱਲ੍ਹ ਚੰਡੀਗੜ੍ਹ ਦੇ ਵਿਦਿਅਕ ਅਦਾਰੇ ਰਹਿਣਗੇ ਬੰਦ
ਚੰਡੀਗੜ੍ਹ, 15ਅਗਸਤ(ਵਿਸ਼ਵ ਵਾਰਤਾ)- ਦੇਸ਼ ਭਰ ਵਿੱਚ ਅੱਜ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਵਸ ਮਨਾਉਣ ਤੋਂ ਬਾਅਦ ਅੱਜ ਸ਼ਾਮ ਐਲਾਨ ਕੀਤਾ ਗਿਆ ਕਿ ਚੰਡੀਗੜ੍ਹ ਦੇ ਸਾਰੇ ਵਿਦਿਅਕ ਅਦਾਰੇ ਅਤੇ ਸਕੂਲ ਕੱਲ੍ਹ 16 ਅਗਸਤ ਸੋਮਵਾਰ ਨੂੰ ਬੰਦ ਰਹਿਣਗੇ।
ਮਿਲੀ ਜਾਣਕਾਰੀ ਅਨੁਸਾਰ ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਵੀਪੀ ਬਦਨੌਰ ਦੇ ਨਿਰਦੇਸ਼ਾਂ ਅਨੁਸਾਰ, ਚੰਡੀਗੜ੍ਹ ਦੇ ਸਾਰੇ ਵਿਦਿਅਕ ਅਦਾਰੇ ਸੋਮਵਾਰ, 16 ਅਗਸਤ ਨੂੰ ਬੰਦ ਰਹਿਣਗੇ।