ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਇਜ਼ਰੀ ਜਾਰੀ
ਚੰਡੀਗੜ੍ਹ ਦੇ ਸ਼ਰਧਾਲੂ ਨਹੀਂ ਜਾ ਸਕਣਗੇ ਹਰਿਦੁਆਰ
ਉਲੰਘਣਾ ਕਰਨ ਵਾਲੇ ਤੇ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ, 8ਜੁਲਾਈ(ਵਿਸ਼ਵ ਵਾਰਤਾ)- ਉਤਰਾਖੰਡ ਸਰਕਾਰ ਵੱਲੋਂ ਕਾਵੜ ਯਾਤਰਾ ਉਤੇ ਰੋਕ ਲਗਾਈ ਗਈ ਹੈ, ਇਹ ਰੋਕ ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਦੇ ਮੱਦੇਨਜ਼ਰ ਲਗਾਈ ਗਈ ਹੈ। ਉਤਰਾਖੰਡ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਐਡਵਾਇਜ਼ਰੀ ਜਾਰੀ ਕੀਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਉਤਰਾਖੰਡ ਸਰਕਾਰ ਦੇ ਫੈਸਲੇ ਨੂੰ ਦੇਖਦੇ ਹੋਏ ਕੋਈ ਵੀ ਯਾਤਰੀ ਇਸ ਵਾਰ ਹਰਿਦੁਆਰ ਤੋਂ ਗੰਗਾਜਲ ਲੈਣ ਨਾ ਜਾਵੇ। ਜੇਕਰ ਕੋਈ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਵਰਨਣਯੋਗ ਹੈ ਕਿ ਕਾਵੜ ਯਾਤਰਾ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੁੰਦੇ ਹਨ। ਹਰਿਦੁਆਰ ਤੋਂ ਲੈ ਕੇ ਰਾਜਸਥਾਨ, ਹਰਿਆਣਾ, ਪੰਜਾਬ,ਉਤਰ ਪ੍ਰਦੇਸ਼ ਤੇ ਦਿੱਲੀ ਤੱਕ ਕਾਂਵੜਿਆ ਦੀ ਸੁਰੱਖਿਆ ਲਈ ਵੱਡੇ ਪੱਧਰ ਤੇ ਇੰਤਜ਼ਾਮ ਕੀਤੇ ਜਾਂਦੇ ਹਨ। ਪਰ ਇਸ ਵਾਰ ਕੋਰੋਨਾ ਦੇ ਖਤਰੇ ਨੂੰ ਵੇਖਦੇ ਹੋਏ ਉਤਰਾਖੰਡ ਸਰਕਾਰ ਨੇ ਇਸ ਤੇ ਪਹਿਲਾਂ ਹੀ ਪਾਬੰਦੀ ਲਾ ਦਿੱਤੀ ਹੈ।






















