ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੱਲ੍ਹ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ,26ਅਪ੍ਰੈਲ(ਵਿਸ਼ਵ ਵਾਰਤਾ)-ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਕੱਲ੍ਹ 27 ਅਪ੍ਰੈਲ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਵੀ ਕੇਂਦਰ ਸਰਕਾਰ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਰਾਜ ਵਿੱਚ 26 ਅਤੇ 27 ਅਪ੍ਰੈਲ ਨੂੰ 2 ਦਿਨਾਂ ਦੇ ਸਰਕਾਰੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੱਲ੍ਹ 27 ਅਪ੍ਰੈਲ, ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। ਕੱਲ੍ਹ ਨੂੰ ਸਮੂਹ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਇੱਕ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।