ਚੰਡੀਗੜ੍ਹ ਬਿਜਲੀ ਵਿਭਾਗ ਦਾ ਅਧਿਕਾਰੀ ਸੀਬੀਆਈ ਨੇ ਰਿਸ਼ਵਤ ਲੈਂਦਿਆਂ ਦਬੋਚਿਆ
ਚੰਡੀਗੜ੍ਹ,12(ਵਿਸ਼ਵ ਵਾਰਤਾ)-: ਸੀਬੀਆਈ ਨੇ ਯੂਟੀ ਪ੍ਰਸ਼ਾਸਨ ਦੇ ਬਿਜਲੀ ਵਿਭਾਗ ਦੇ ਜੂਨੀਅਰ ਇੰਜਨੀਅਰ ਸਤੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਸੀਬੀਆਈ ਨੇ ਸੈਕਟਰ 28 ਸਥਿਤ ਉਨ੍ਹਾਂ ਦੇ ਘਰ ‘ਤੇ ਵੀ ਛਾਪਾ ਮਾਰਿਆ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਸੈਕਟਰ-40 ਸਥਿਤ ਬਿਜਲੀ ਦਫ਼ਤਰ ਵਿੱਚ ਕੰਮ ਕਰਦਾ ਸੀ। ਸਤੀਸ਼ ਕਿਸੇ ਵਿਅਕਤੀ ਤੋਂ ਸਰਕਾਰੀ ਕੰਮ ਕਰਵਾਉਣ ਲਈ ਹੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਇਸ ਸੰਬੰਧੀ ਸੀ.ਬੀ.ਆਈ. ਕੋਲ ਸ਼ਿਕਾਇਤ ਕੀਤੀ ਅਤੇ ਜਿਸ ਤੋਂ ਬਾਅਦ ਸੀਬੀਆਈ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਨੂੰ ਅੱਜ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸੀਬੀਆਈ ਨੇ 26 ਮਈ ਨੂੰ ਸੈਕਟਰ 38 ਦੇ ਫਾਇਰ ਸਟੇਸ਼ਨ ਵਿੱਚ ਅਧਿਕਾਰੀ ਸੁਰਜੀਤ ਸਿੰਘ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਸੀ।