ਚੰਡੀਗੜ੍ਹ ਭਾਜਪਾ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਦਾ ਫਾਰਮ ਹਾਊਸ ਸੀਲ
ਚੰਡੀਗੜ੍ਹ,19ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਚੰਡੀਗੜ੍ਹ ਭਾਜਪਾ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਦੇ ਮੁੱਲਾਂਪੁਰ ਸਥਿਤ ਫਾਰਮ ਹਾਊਸ ਨੂੰ ਵਪਾਰਕ ਵਰਤੋਂ ਦੇ ਦੋਸ਼ਾਂ ਤਹਿਤ ਸੀਲ ਕਰ ਦਿੱਤਾ ਹੈ। ਫਾਰਮ ਹਾਊਸ ਸੀਲ ਹੋਣ ਤੋਂ ਬਾਅਦ ਬਬਲਾ ਨੇ ‘ਆਪ’ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ‘ਤੇ ਦਬਾਅ ਪਾਇਆ ਜਾ ਰਿਹਾ ਹੈ। ‘ਆਪ’ ਦੇ ਸੀਨੀਅਰ ਆਗੂ ਉਨ੍ਹਾਂ ਨੂੰ ਮਿਲਣ ਆਏ ਸਨ, ਉਨ੍ਹਾਂ ਨੇ ਕਿਹਾ ਸੀ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਦੋਵੇਂ ਭਾਜਪਾ ਛੱਡ ਕੇ ‘ਆਪ’ ਪਾਰਟੀ ‘ਚ ਸ਼ਾਮਲ ਹੋ ਜਾਣ। ਪਰ ਉਹਨਾਂ ਨੇ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ‘ਤੇ ਦਬਾਅ ਬਣਾਉਣ ਲਈ ਉਹਨਾਂ ਦਾ ਫਾਰਮ ਹਾਊਸ ਸੀਲ ਕਰ ਦਿੱਤਾ ਗਿਆ।