ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ ‘ਤੇ ਲੱਗੇ ਖਾਲਿਸਤਾਨੀ ਸਟਿੱਕਰ
ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਨੂੰ ਸਖਤ ਐਕਸ਼ਨ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ,29 ਮਾਰਚ(ਵਿਸ਼ਵ ਵਾਰਤਾ)- ਚੰਡੀਗੜ੍ਹ ਅਤੇ ਮਨਾਲੀ ਨੈਸ਼ਨਲ ਹਾਈਵੇ ਤੇ ਰੋਪੜ ਨੇੜੇ ਸੜਕ ਕਿਨਾਰੇ ਲੱਗੇ ਦੂਰੀ ਦੱਸਣ ਵਾਲੇ ਪੱਥਰਾਂ ਤੇ ਖਾਲਿਸਤਾਨ ਜਿੰਦਾਬਾਦ ਦੇ ਸਟਿੱਕਰਾਂ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਮੁੱਦਾ ਭਖਿਆ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਇਸ ਸੰਬੰਧ ਵਿੱਚ ਐਕਸ਼ਨ ਲੈਣ।
https://twitter.com/Sukhjinder_INC/status/1508736716223713286?s=20&t=QJvOZz9BjvgPvyYbEdvUUg