ਚੰਡੀਗੜ੍ਹ ਮੁੱਦੇ ‘ਤੇ ਨਗਰ ਨਿਗਮ ਦੀ ਵਿਸ਼ੇਸ਼ ਹਾਊਸ ਮੀਟਿੰਗ ਹੰਗਾਮੇ ਵਿਚਕਾਰ ਜਾਰੀ
ਆਮ ਆਦਮੀ ਪਾਰਟੀ ਤੇ ਭਾਜਪਾ ਦੇ ਕੌਂਸਲਰ ਹੋਏ ਆਹਮੋ ਸਾਹਮਣੇ
ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਚੁੱਕਿਆ ਮਹਿੰਗਾਈ ਅਤੇ ਪਾਣੀ ਦੇ ਰੇਟਾਂ ਵਿੱਚ ਵਾਧੇ ਦਾ ਮੁੱਦਾ
ਚੰਡੀਗੜ੍ਹ,7ਅਪ੍ਰੈਲ(ਵਿਸ਼ਵ ਵਾਰਤਾ)- ਚੰਡੀਗੜ੍ਹ ਦੀ ਸਥਿਤੀ ਨੂੰ ਲੈ ਕੇ ਚੰਡੀਗੜ੍ਹ ਨਗਰ ਨਿਗਮ ਦੀ ਵਿਸ਼ੇਸ਼ ਹਾਊਸ ਮੀਟਿੰਗ ਜਾਰੀ ਹੈ। ਇਸ ਦੌਰਾਨ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਆਹਮੋ ਸਾਹਮਣੇ ਹੋ ਗਏ ਹਨ। ਬੀਜੇਪੀ ਦੇ ਕੌਂਸਲਰਾਂ ਨੇ “ਚੰਡੀਗੜ੍ਹ ਯੂਟੀ ਕਾ ਹੈ, ਯੂਟੀ ਕਾ ਰਹੇਗਾ” ਵਾਲੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ ਅਤੇ ਉਹਨਾਂ ਦੇ ਵਿਰੋਧ ਵਿੱਚ ਆਪ ਕੌਂਸਲਰਾਂ ਨੇ ਪਾਣੀ ਦੇ ਰੇਟਾਂ ਵਿੱਚ ਵਾਧੇ ਦਾ ਮੁੱਦਾ ਚੁੱਕਿਆ। ਇਸ ਦੇ ਨਾਲ ਹੀ ਕਮਿਸ਼ਨਰ ਨੇ ਉਨ੍ਹਾਂ ਨੂੰ ਵਿਸ਼ੇਸ਼ ਏਜੰਡੇ ‘ਤੇ ਕਾਇਮ ਰਹਿਣ ਲਈ ਕਿਹਾ ਹੈ।