ਵੱਡੀ ਖਬਰ
ਚੰਡੀਗੜ੍ਹ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਅਤੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੀ ਚਿੱਠੀ
ਪੜ੍ਹੋ ਚਿੱਠੀ ਲਿਖ ਕੇ ਕੀਤੀ ਕਿਹੜੀ ਮੰਗ
ਚੰਡੀਗੜ੍ਹ,11 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਚੰਡੀਗੜ੍ਹ ਵਿੱਚ ਅਫਸਰਾਂ ਦੀ ਨਿਯੁਕਤੀ ਵਿੱਚ ਪੰਜਾਬ ਕੇਡਰ ਦਾ ਅਨੁਪਾਤ (60:40) ਬਰਕਰਾਰ ਰੱਖਿਆ ਜਾਵੇ। ਇਸ ਦੇ ਨਾਲ ਹੀ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਕੇਂਦਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਆਪਣੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਜਮੀਨ ਦੇਣ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵੱਖਰੀ ਵਿਧਾਨ ਸਭਾ ਲਈ ਜਮੀਨ ਦੀ ਮੰਗ ਕੀਤੀ ਸੀ।