ਚੰਡੀਗੜ੍ਹ ਮੇਅਰ ਚੋਣਾਂ ‘ਚ ਧਾਂਦਲੀ ਨੂੰ ਲੈ ਕੇ ਅੱਜ ‘ਆਪ’ ਦਿੱਲੀ ‘ਚ ਕਰੇਗੀ ਪ੍ਰਦਰਸ਼ਨ
ਚੰਡੀਗੜ੍ਹ,2ਫਰਵਰੀ(ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ ਮੇਅਰ ਚੋਣਾਂ ਨੂੰ ਲੈ ਕੇ ਹੋ ਰਹੇ ਹੰਗਾਮੇ ਦਰਮਿਆਨ ਆਮ ਆਦਮੀ ਪਾਰਟੀ (ਆਪ) ਅੱਜ ਵੱਡਾ ਪ੍ਰਦਰਸ਼ਨ ਕਰੇਗੀ। ਅੱਜ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦਿੱਲੀ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਤਿਆਰੀ ਕਰ ਰਹੇ ਹਨ। ‘ਆਪ’ ਦਾ ਦੋਸ਼ ਹੈ ਕਿ ਭਾਜਪਾ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੇ ਚੋਣਾਂ ਵਿੱਚ ਧਾਂਦਲੀ ਕਰਕੇ ਭਾਜਪਾ ਨੂੰ ਮੇਅਰ ਬਣਾਇਆ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਵਰਕਰਾਂ ਨੂੰ ਅੱਜ ਦਿੱਲੀ ਪਹੁੰਚਣ ਲਈ ਕਿਹਾ ਗਿਆ ਹੈ।