ਚੰਡੀਗੜ੍ਹ ਮੇਅਰ ਚੋਣ – ਆਮ ਆਦਮੀ ਪਾਰਟੀ ਨੇ ਜਸਬੀਰ ਸਿੰਘ ਲਾਡੀ ਨੂੰ ਐਲਾਨਿਆ ਉਮੀਦਵਾਰ
ਚੰਡੀਗੜ੍ਹ 12 ਜਨਵਰੀ(ਵਿਸ਼ਵ ਵਾਰਤਾ)- 17 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ‘ਆਪ’ਵੱਲੋਂ ਵਾਰਡ ਨੰਬਰ 21 ਤੋਂ ਕੌਂਸਲਰ ਜਸਬੀਰ ਸਿੰਘ ਲਾਡੀ ਨੂੰ ਮੇਅਰ ਦੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਰੁਣ ਮਹਿਤਾ ਸੀਨੀਅਰ ਡਿਪਟੀ ਮੇਅਰ ਅਤੇ ਸੁਮਨ ਸ਼ਰਮਾ ਡਿਪਟੀ ਮੇਅਰ ਦੇ ਅਹੁਦੇ ਲਈ ਉਮੀਦਵਾਰ ਹੋਣਗੇ।ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
https://twitter.com/ChandigarhAAP/status/1613464693238304770?s=20&t=FU8Qf3Yf2zdavDuET6792g