ਚੰਡੀਗੜ੍ਹ ਮੇਅਰ ਚੋਣ -ਭਾਰਤੀ ਜਨਤਾ ਪਾਰਟੀ ਅਤੇ ‘ਆਪ’ ਵੱਲੋਂ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ: 12 ਜਨਵਰੀ(ਵਿਸ਼ਵ ਵਾਰਤਾ)- 17 ਜਨਵਰੀ ਨੂੰ ਹੋਣ ਵਾਲੀ ਚੰਡੀਗੜ੍ਹ ਮੇਅਰ ਦੀ ਚੋਣ ਲਈ ‘ਭਾਜਪਾ’ ਅਤੇ ‘ਆਪ‘ ਵੱਲੋਂ ਆਪਣੇ-ਆਪਣੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਭਾਜਪਾ ਨੇ ਮੇਅਰ ਦੇ ਅਹੁਦੇ ਲਈ ਅਨੂਪ ਗੁਪਤਾ, ਸੀਨੀਅਰ ਡਿਪਟੀ ਮੇਅਰ ਲਈ ਕੰਵਰਪਾਲ ਰਾਣਾ ਡਿਪਟੀ ਮੇਅਰ ਲਈ ਹਰਜੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ ਜਦੋਂ ਕਿ ਆਮ ਆਦਮੀ ਪਾਰਟੀ ਨੇ ਜਸਬੀਰ ਸਿੰਘ ਲਾਡੀ ਨੂੰ ਮੇਅਰ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਹੈ । ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਲਈ ਤਰੁਣਾ ਮਹਿਤਾ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਉਮੀਦਵਾਰ ਸੁਮਨ ਦੇਵੀ ਸ਼ਰਮਾ ਨੂੰ ਉਮੀਦਵਾਰ ਐਲਾਨਿਆ ਹੈ।