ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲਾ- ਵੀਡੀਓ ਬਣਾਉਣ ਵਾਲੀ ਲੜਕੀ ਸਮੇਤ ਤਿੰਨਾਂ ਮੁਲਜ਼ਮਾਂ ਦੀ ਥੋੜ੍ਹੀ ਦੇਰ ਵਿੱਚ ਖਰੜ੍ਹ ਅਦਾਲਤ ਵਿੱਚ ਪੇਸ਼ੀ
ਚੰਡੀਗੜ੍ਹ,19 ਸਤੰਬਰ(ਵਿਸ਼ਵ ਵਾਰਤਾ)-ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੀ ਵੀਡੀਓ ਲੀਕ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹਨਾਂ ਵਿੱਚ ਵੀਡੀਓ ਬਣਾਉਣ ਵਾਲੀ ਯੂਨੀਵਰਸਿਟੀ ਦੀ ਹੀ ਇੱਕ ਵਿਦਿਆਰਥਣ ਅਤੇ ਹਿਮਾਚਲ ਤੋਂ ਦੇਰ ਸ਼ਾਮ ਗ੍ਰਿਫਤਾਰ ਕੀਤੇ ਗਏ ਦੋ ਨੌਜਵਾਨ ਸ਼ਾਮਿਲ ਹਨ। ਇਹਨਾਂ ਸਾਰਿਆਂ ਨੂੰ ਥੋੜ੍ਹੀ ਦੇਰ ਵਿੱਚ ਖਰੜ੍ਹ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਯੂਨੀਵਿਰਸਿਟੀ ਦੇ ਵਿਦਿਆਰਥੀਆਂ ਸਮੇਤ ਹੋਰਨਾਂ ਲੋਕਾਂ ਦੇ ਗੁੱਸੇ ਨੂੰ ਨਜਰ ਵਿੱਚ ਰੱਖਦਿਆਂ ਇਹਨਾਂ ਦੀ ਪੇਸ਼ੀ ਤੋਂ ਪਹਿਲਾਂ ਪੁਲਿਸ ਨੇ ਅਦਾਲਤ ਦੇ ਬਾਹਰ ਸੁਰੱਖਿਆ ਮਜਬੂਤ ਕਰ ਦਿੱਤੀ ਹੈ।