ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਕਾਂਡ ਦੇ ਮੁਲਜ਼ਮ ਰੰਕਜ ਨੇ ਦਾਖਲ ਕੀਤੀ ਜ਼ਮਾਨਤ ਅਰਜ਼ੀ
ਪੜ੍ਹੋ ਕਦੋਂ ਹੋਵੇਗੀ ਸੁਣਵਾਈ
ਚੰਡੀਗੜ੍ਹ,26 ਸਤੰਬਰ(ਵਿਸ਼ਵ ਵਾਰਤਾ)-ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਕਾਂਡ ਮਾਮਲੇ ਵਿੱਚ ਪੁਲਿਸ ਵੱਲੋਂ ਸ਼ਿਮਲਾ ਤੋਂ ਗ੍ਰਿਫਤਾਰ ਕੀਤੇ ਗਏ ਰੰਕਜ ਨਾਮਕ ਮੁਲਜ਼ਮ ਨੇ ਜ਼ਮਾਨਤ ਅਰਜ਼ੀ ਪਾਈ ਹੈ। ਇਸ ਤੇ ਕੱਲ੍ਹ ਨੂੰ ਸੁਣਵਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਮਾਮਲੇ ਵਿੱਚ ਹੀ ਵੀਡੀਓ ਬਣਾਉਣ ਵਾਲੀ ਲੜਕੀ ਅਤੇ ਗ੍ਰਿਫਤਾਰ ਕੀਤੇ ਗਏ ਫੌਜੀ ਜਵਾਨ ਸਮੇਤ ਚਾਰਾਂ ਮੁਲਜ਼ਮਾਂ ਦੀ ਥੋੜ੍ਹੀ ਦੇਰ ਵਿੱਚ ਹੀ ਖਰੜ ਕੋਰਟ ਵਿੱਚ ਪੇਸ਼ੀ ਹੋਵੇਗੀ।