ਚੰਡੀਗੜ੍ਹ ਯੂਨੀਵਰਿਸਟੀ ਪ੍ਰਸ਼ਾਸਨ ਵੱਲੋਂ 24 ਸਤੰਬਰ ਤੱਕ ਕੈਂਪਸ ਵਿੱਚ ਛੁੱਟੀਆਂ ਕੀਤੀਆਂ ਘੋਸ਼ਿਤ
ਚੰਡੀਗੜ੍ਹ,19 ਸਤੰਬਰ(ਵਿਸ਼ਵ ਵਾਰਤਾ)-ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਵਿੱਚ ਪੜ੍ਹਦੀਆਂ 60 ਤੋਂ ਵੱਧ ਵਿਦਿਆਰਥਣਾਂ ਦੀ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਵਿਦਿਆਰਥੀਆਂ ਦਾ ਧਰਨਾ ਕੱਲ੍ਹ ਰਾਰਤ 1.30 ਵਜੇ ਸਮਾਪਤ ਹੋਇਆ ਹੈ। ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਅਤੇ ਮੁਹਾਲੀ ਦੇ ਡੀਸੀ ਅਮਿਤ ਤਲਵਾੜ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਹੁਣ ਯੂਨੀਵਰਸਿਟੀ ਨੇ ਨੋਟਿਸ ਜਾਰੀ ਕਰਦੇ ਹੋਏ 19 ਸਤੰਬਰ ਤੋਂ 24 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਜਿਸ ਤੋਂ ਬਾਅਦ ਇਸ ਮਾਮਲੇ ਤੋਂ ਘਬਰਾ ਕੇ ਲੜਕੀਆਂ ਨੇ ਹੋਸਟਲ ਖਾਲੀ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੇ ਮਾਪੇ ਆਪਣੀਆਂ ਧੀਆਂ ਨੂੰ ਲੈਣ ਲਈ ਸਵੇਰੇ ਹੀ ਯੂਨੀਵਰਸਿਟੀ ਪਹੁੰਚਣੇ ਸ਼ੁਰੂ ਹੋ ਗਏ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਹਿਮਾਚਲ ਪੁਲਿਸ ਨੇ ਦੇਰ ਰਾਤ ਇਸ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿਚ ਜਿਸ ਨੌਜਵਾਨ ਦੀ ਤਸਵੀਰ ਲੜਕੀ ਨੇ ਦਿਖਾਈ ਸੀ, ਉਹ ਸ਼ਿਮਲਾ ਦੇ ਧਾਲੀ ਤੋਂ ਫੜਿਆ ਗਿਆ ਸੀ। ਉਸਦਾ ਨਾਮ ਰੰਕਜ ਵਰਮਾ ਹੈ। ਜਦਕਿ ਦੂਜੇ ਦੋਸ਼ੀ ਸੰਨੀ ਮਹਿਤਾ ਨੂੰ ਰੋਹੜੂ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਗ੍ਰਿਫਤਾਰ ਕੀਤਾ ਸੀ। ਲੜਕੀ ਵੀ ਸ਼ਿਮਲਾ ਦੇ ਰੋਹੜੂ ਦੀ ਰਹਿਣ ਵਾਲੀ ਹੈ। ਉਹ ਲੜਕਿਆਂ ਨੂੰ ਲੰਬੇ ਸਮੇਂ ਤੋਂ ਜਾਣਦੀ ਹੈ।