ਚੰਡੀਗੜ੍ਹ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਚੋਰੀ ਕਰਨ ਵਾਲਾ ਸਿਕਓਰਿਟੀ ਗਾਰਡ ਗ੍ਰਿਫਤਾਰ

ਚੰਡੀਗੜ੍ਹ, 14 ਅਪ੍ਰੈਲ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੰਡੀਗੜ੍ਹ ਦੇ ਸੈਕਟਰ 34 ਵਿੱਚ ਸਥਿਤ ਐਕਸਿਸ ਬੈਂਕ ਵਿੱਚੋਂ 4 ਕਰੋੜ 4 ਲੱਖ ਰੁਪਏ ਦੀ ਚੋਰੀ ਕਰਕੇ ਭੱਜਣ ਵਾਲੇ ਸਿਕਓਰਿਟੀ ਗਾਰਡ ਸੁਨੀਲ ਕੁਮਾਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਚੰਡੀਗੜ੍ਹ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਚੋਰੀ ਹੈ।






















