ਚੰਡੀਗੜ੍ਹ ਵਿੱਚ ਕੋਰੋਨਾ ਨੇ ਫਿਰ ਲਈ 2 ਲੋਕਾਂ ਦੀ ਜਾਨ
43 ਨਵੇਂ ਕੇਸ
ਚੰਡੀਗੜ੍ਹ, 8ਜਨਵਰੀ (ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਨੇ ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਵਿੱਚ 2 ਹੋਰ ਲੋਕਾਂ ਦੀ ਜਾਨ ਲੈ ਲਈ ਹੈ। ਖੁੱਡਾਲਾਹੌਰਾ ਦੇ 38 ਸਾਲਾਂ ਇਕ ਸਖਸ਼ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਕੋਰੋਨਾ ਨਾਲ ਮੌਤ ਹੋ ਗਈ। ਜਦੋਂ ਕਿ ਸੈਕਟਰ-63 ਦੇ 67 ਸਾਲਾਂ ਬਜ਼ੁਰਗ ਦੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ। ਸ਼ਹਿਰ ਵਿੱਚ ਹੁਣ ਤੱਕ ਕੋਰੋਨਾ ਨਾਲ 325 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 43 ਨਵੇਂ ਕੇਸ ਦਰਜ ਕੀਤੇ ਗਏ ਹਨ। 57 ਲੋਕ ਠੀਕ ਹੋ ਕੇ ਘਰਾਂ ਨੂੰ ਚਲੇ ਗਏ ਹਨ।