ਚੰਡੀਗੜ੍ਹ ਵਿੱਚ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕੱਢਿਆ ਗਿਆ ਟਰੈਕਟਰ ਮਾਰਚ

ਚੰਡੀਗੜ੍ਹ, 23 ਜਨਵਰੀ(ਵਿਸ਼ਵ ਵਾਰਤਾ)- ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਵੱਲੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਲਈ ਦਿੱਤੇ ਗਏ ਸੱਦੇ ਵਿੱਚ ਸ਼ਮੂਲੀਅਤ ਕਰਨ ਲਈ ਅੱਜ ਸਵੇਰੇ ਵਿਸ਼ਾਲ ਟਰੈਕਟਰ ਮਾਰਚ ਕੱਡਿਆ ਗਿਆ। ਇਹ ਮਾਰਚ ਪਿੰਡ ਧਨਾਸ ਤੋਂ ਸ਼ੁਰੂ ਹੋਇਆ ਸੀ। ਜਿਸ ਲਈ ਪਿੰਡ ਦੇ ਲੋਕਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੇ ਕਈ ਪ੍ਰਕਾਰ ਦੇ ਲੰਗਰ ਲਗਾਏ ਹੋਏ ਸਨ। ਇਸ ਟਰੈਕਟਰ ਮਾਰਚ ਵਿੱਚ ਟਰੈਕਟਰਾਂ ਦੇ ਨਾਲ-ਨਾਲ ਜੀਪਾਂ ਅਤੇ ਮੋਟਰਸਾਇਕਲ ਵੀ ਮਾਰਚ ਵਿੱਚ ਮੌਜੂਦ ,ਨ






















