ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਵਿੱਚ ਆਏ ਕੋਰੋਨਾ ਦੇ ਨਵੇਂ ਮਾਮਲੇ

ਚੰਡੀਗੜ੍ਹ, 26ਦਸੰਬਰ(ਵਿਸ਼ਵ ਵਾਰਤਾ)- ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਪਾਜ਼ੀਟਿਵ ਦੇ ਨਵੇਂ ਮਰੀਜ਼ਾਂ ਦੀ ਸੰਖਿਆ ਕਾਫੀ ਘੱਟ ਹੈ। ਸ਼ਹਿਰ ਵਿੱਚ ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਸੰਖਿਆ ਇਕ ਦਿਨ ਘੱਟ ਤੇ ਇਕ ਦਿਨ ਜਿਆਦਾ ਹੋ ਰਹੀ ਹੈ। ਸ਼ੁੱਕਰਵਾਰ ਨੂੰ ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਸੰਖਿਆ 36 ਸੀ, ਜਦੋਂ ਕਿ ਬੁੱਧਵਾਰ ਨੂੰ 82 ਅਤੇ ਵੀਰਵਾਰ ਨੂੰ 43 ਨਵੇਂ ਮਰੀਜ਼ ਮਿਲੇ ਸਨ।
ਸ਼ਹਿਰ ਵਿੱਚ ਹੁਣ ਤੱਕ 19345 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਵਿਭਿੰਨ ਹਸਪਤਾਲਾਂ ਅਤੇ ਆਈਸੋਲੇਸ਼ਨ ਸੈਂਟਰ ਵਿੱਚ ਦਾਖਲ ਕੋਰੋਨਾ ਪ੍ਰਭਾਵਿਤ 52 ਮਰੀਜ ਠੀਕ ਹੋ ਕੇ ਆਪਣੇ-ਆਪਣੇ ਘਰਾਂ ਨੂੰ ਚਲੇ ਗਏ ਹਨ। ਹੁਣ ਤੱਕ 18686 ਮਰੀਜ ਠੀਕ ਹੋ ਚੁੱਕੇ ਹਨ। ਸ਼ਹਿਰ ਵਿੱਚ 24 ਘੰਟੇ ਵਿੱਚ 936 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਹੁਣ ਸ਼ਹਿਰ ਵਿੱਚ ਕੋਰੋਨਾ ਐਕਟਿਵ ਮਰੀਜ਼ਾਂ ਦੀ ਸੰਖਿਆ 345 ਰਹਿ ਗਈ ਹੈ।






















