ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਵਿੱਚ ਆਏ ਇੰਨੇ ਨਵੇਂ ਮਾਮਲੇ

ਚੰਡੀਗੜ੍ਹ, 19 ਦਸੰਬਰ (ਵਿਸ਼ਵ ਵਾਰਤਾ)- ਸ਼ਹਿਰ ਵਿੱਚ ਠੰਢ ਦੇ ਵੱਧਣ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਮਰੀਜਾਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ 74 ਨਵੇਂ ਮਰੀਜ ਕੋਰੋਨਾ ਪ੍ਰਭਾਵਿਤ ਪਾਏ ਗਏ ਹਨ। ਇਸ ਦੇ ਨਾਲ ਹੀ ਸ਼ਹਿਰ ਵਿੱਚ ਪਾਜ਼ੀਟਿਵ ਮਰੀਜਾਂ ਦੀ ਸੰਖਿਆ 18975 ਹੋ ਗਈ ਹੈ। ਐਕਟਿਵ ਮਰੀਜਾਂ ਦੀ ਸੰਖਿਆ ਤੇਜ਼ੀ ਨਾਲ ਘੱਟ ਹੋ ਰਹੀ ਹੈ। 122 ਮਰੀਜਾਂ ਦੇ ਠੀਕ ਹੋ ਕੇ ਘਰਾਂ ਨੂੰ ਜਾਣ ਦੀ ਜਾਣਕਾਰੀ ਵੀ ਮਿਲੀ ਹੈ।






















