ਚੰਡੀਗੜ੍ਹ ਵਿੱਚ ਵੀ 31 ਮਈ ਤੱਕ ਮਿੰਨੀ ਲਾਕਡਾਊਨ ਲਾਗੂ
ਦੁਕਾਨਦਾਰਾਂ ਨੂੰ ਮਿਲੀ ਵੱਡੀ ਰਾਹਤ
ਵੀਕੈਂਡ ਲਾਕਡਾਊਨ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ ਜਾਰੀ
ਲੋਕਾਂ ਨੂੰ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ
ਚੰਡੀਗੜ੍ਹ, 24ਮਈ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਦੀ ਤਰਜ ਤੇ ਹੀ ਚੰਡੀਗੜ੍ਹ ਵਿੱਚ ਵੀ 31 ਮਈ ਤੱਕ ਮਿੰਨੀ ਲਾਕਡਾਊਨ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਲਾਕਡਾਊਨ ਕਾਰਨ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਦੁਕਾਨਦਾਰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9ਵਜੇ ਤੋਂ 3 ਵਜੇ ਤੱਕ ਦੁਕਾਨਾਂ ਖੋਲ੍ਹ ਸਕਣਗੇ। ਵੀਕੈਂਡ ਲਾਕਡਾਊਨ ਜੋ ਸ਼ੁੱਕਰਵਾਰ ਸ਼ਾਮ 6ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਪਹਿਲਾਂ ਦੀ ਤਰ੍ਹਾਂ ਦੀ ਜਾਰੀ ਰਹੇਗਾ। ਇਸ ਤੋਂ ਇਲਾਵਾ ਨਾਇਟ ਕਰਫਿਊ ਵੀ ਲਾਗੂ ਰਹੇਗਾ। ਆਮ ਜਨਤਾ ਨੂੰ ਕੋਰੋਨਾ ਗਾਈਡਲਾਈਨਸ ਦੀ ਪਾਲਣਾ ਕਰਨ ਦਾ ਆਦੇਸ਼ ਵੀ ਦਿੱਤਾ ਗਿਆ ਹੈ।