ਚੰਡੀਗੜ੍ਹ ਵਿੱਚ 24 ਘੰਟਿਆਂ ਵਿੱਚ ਆਏ ਕੋਰੋਨਾ ਦੇ 400 ਤੋਂ ਜ਼ਿਆਦਾ ਮਾਮਲੇ
3 ਲੋਕਾਂ ਦੀ ਮੌਤ

ਚੰਡੀਗੜ੍ਹ, 12 ਅਪ੍ਰੈਲ(ਵਿਸ਼ਵ ਵਾਰਤਾ)- ਚੰਡੀਗੜ੍ਹ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਪ੍ਰਭਾਵ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਚੰਡੀਗੜ੍ਹ ਵਿੱਚ 402 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਦਰਜ ਕੀਤੇ ਗਏ ਹਨ। ਹੁਣ ਤੱਕ30,743 ਲੋਕਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਸਮੇਂ 3,307 ਕੋਰੋਨਾ ਦੇ ਐਕਟਿਵ ਮਰੀਜਾਂ ਦਾ ਇਲਾਜ ਚੱਲ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ 3,186ਲੋਕਾਂ ਦਾ ਕੋਰੋਨਾ ਟੈਸਟ ਹੋ ਚੁੱਕਾ ਹੈ।






















