ਚੰਦਰਬਾਬੂ ਨਾਇਡੂ ਅੱਜ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
ਚੰਡੀਗੜ੍ਹ,12ਜੂਨ(ਵਿਸ਼ਵ ਵਾਰਤਾ)ਆਂਧਰਾ ਪ੍ਰਦੇਸ਼ ਵਿੱਚ ਅੱਜ ਬੁੱਧਵਾਰ ਨੂੰ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਪ੍ਰਧਾਨ ਚੰਦਰਬਾਬੂ ਨਾਇਡੂ ਸਵੇਰੇ 11.30 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਵਜੋਂ ਇਹ ਉਨ੍ਹਾਂ ਦਾ ਚੌਥਾ ਕਾਰਜਕਾਲ ਹੋਵੇਗਾ। ਸਹੁੰ ਚੁੱਕ ਸਮਾਗਮ ਵਿਜੇਵਾੜਾ ਦੇ ਗੰਨਾਵਰਮ ਹਵਾਈ ਅੱਡੇ ਨੇੜੇ ਕੇਸਰਪੱਲੀ ਆਈਟੀ ਪਾਰਕ ਵਿੱਚ ਹੋਵੇਗਾ। ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਅਦਾਕਾਰ ਤੋਂ ਸਿਆਸਤਦਾਨ ਬਣੇ ਜਨਸੇਨਾ ਦੇ ਮੁਖੀ ਪਵਨ ਕਲਿਆਣ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਟੀਡੀਪੀ ਦੇ ਜਨਰਲ ਸਕੱਤਰ ਅਤੇ ਨਾਇਡੂ ਦੇ ਪੁੱਤਰ ਨਾਰਾ ਲੋਕੇਸ਼ ਅਤੇ ਜਨਸੈਨਾ ਨੇਤਾ ਐਨ ਮਨੋਹਰ ਦੇ ਵੀ ਸਹੁੰ ਚੁੱਕਣ ਦੀ ਸੰਭਾਵਨਾ ਹੈ। ਨਾਇਡੂ ਦੇ ਮੰਤਰੀ ਮੰਡਲ ਵਿੱਚ ਐਨਡੀਏ ਵਿੱਚ ਸ਼ਾਮਲ ਟੀਡੀਪੀ ਨੂੰ 20 ਮੰਤਰੀ ਅਹੁਦੇ ਮਿਲ ਸਕਦੇ ਹਨ, ਜਨਸੇਨਾ ਨੂੰ 3 ਅਤੇ ਭਾਜਪਾ ਨੂੰ 2 ਮੰਤਰੀ ਅਹੁਦੇ ਮਿਲ ਸਕਦੇ ਹਨ।






















