ਚੰਨੀ ਸਰਕਾਰ ਦਾ ਕਰਮਚਾਰੀਆਂ ਨੂੰ ਦਿਵਾਲੀ ਦਾ ਤੋਹਫਾ
ਮਹਿੰਗਾਈ ਭੱਤੇ ਵਿੱਚ ਕੀਤਾ ਗਿਆ 11 ਫੀਸਦੀ ਦਾ ਵਾਧਾ
ਚੰਡੀਗੜ੍ਹ,1 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 11 ਫੀਸਦੀ ਦਾ ਵਾਧਾ ਕਰਨ ਜਾ ਰਹੀ ਹੈ , ਜਿਸ ਨਾਲ ਹਰ ਮਹੀਨੇ ਸਰਕਾਰ ਦੇ ਖਾਤੇ ਚੋਂ 440 ਕਰੋੜ ਰੁਪਏ ਕਰਮਚਾਰੀਆਂ ਨੂੰ ਦਿੱਤੇ ਜਾਣਗੇ।