ਚੱਕਰਵਾਤ ਯਾਸ ਦੇ ਚਲਦੇ ਇਕ ਕਰੋੜ ਤੋਂ ਜ਼ਿਆਦਾ ਲੋਕ ਹੋਏ ਪ੍ਰਭਾਵਿਤ- ਮੁੱਖ ਮੰਤਰੀ ਮਮਤਾ ਬੈਨਰਜੀ
ਦਿੱਲੀ, 27ਮਈ (ਵਿਸ਼ਵਵਰਤਾ): ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੱਛੀ ਫੜਨ ਵਾਲੇ ਇੱਕ ਵਿਅਕਤੀ ਦੀ ਦੁਰਘਟਨਾ ਕਾਰਨ ਅਚਾਨਕ ਮੌਤ ਹੋ ਗਈ। ਉਹਨਾਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਤੂਫਾਨ ਦੇ ਕਾਰਨ ਸਮੁੰਦਰ ਵਿੱਚ ਤੇਜ਼ ਲਹਿਰਾਂ ਚੜ੍ਹਦੀਆਂ ਰਹਿਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਚੱਕਰਵਾਤ ਤੋਂ ਬੰਗਾਲ ਸਭ ਤੋਂ ਪ੍ਰਭਾਵਤ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 15 ਲੱਖ 4 ਹਜ਼ਾਰ 506 ਲੋਕਾਂ ਨੂੰ ਸੰਵੇਦਨਸ਼ੀਲ ਥਾਵਾਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।