ਛੇਤੀ ਹੀ ਸਰਕਾਰੀ ਹਸਪਤਾਲਾਂ ਵਿੱਚ 18-45 ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਟੀਕਾ- ਸੋਨੀ

ਅੰਮਿ੍ਤਸਰ, 9 ਮਈ:-ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਵੱਲੋਂ ਸੂਬੇ ਨੂੰ ਇਕ ਲੱਖ ਖੁਰਾਕਾਂ ਮਿਲ ਰਹੀਆਂ ਹਨ, ਜਿਸ ਕਾਰਨ ਛੇਤੀ ਹੀ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 18-45 ਸਾਲ ਉਮਰ ਵਰਗ ਦੇ ਤਰਜੀਹੀ ਗਰੁੱਪਾਂ ਦੇ ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ ਨੇ ਆਪਣੇ ਹਲਕੇ ਵਿਚ ਟੀਕਾਕਰਨ ਕੈਂਪਾਂ ਦੀ ਸ਼ੁਰੂਆਤ ਕਰਦੇ ਕੀਤਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 18-45 ਸਾਲ ਉਮਰ ਵਰਗ ਵਿੱਚ ਉਸਾਰੀ ਵਰਕਰਜ਼, ਅਧਿਆਪਕ, ਸਰਕਾਰੀ ਕਰਮਚਾਰੀ ਅਤੇ ਵੱਧ ਜ਼ੋਖਮ ਵਾਲੇ ਵਿਅਕਤੀਗਤ ਲੋਕ ਜਿਨ੍ਹਾਂ ਨੂੰ ਸਹਿ ਬਿਮਾਰੀਆਂ ਹਨ, ਨੂੰ ਟੀਕਾਕਰਨ ਲਈ ਤਰਜੀਹੀ ਗਰੁੱਪ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਟੀਕਾਕਰਨ ਲਈ ਤਾਲਮੇਲ ਕਰਨ ਲਈ ਆਖਿਆ ਹੈ। ਸਹਿ ਬਿਮਾਰੀਆਂ ਵਾਲਿਆਂ ਲਈ ਵੀ ਟੀਕਾਕਰਨ ਦੀ ਯੋਜਨਾ ਡਿਪਟੀ ਕਮਿਸ਼ਨਰਾਂ ਵੱਲੋਂ ਕੀਤੀ ਜਾਵੇਗੀ ਅਤੇ ਸਿਰਫ ਅਗਾਊਂ ਰਜਿਸਟ੍ਰੇਸ਼ਨ ਅਤੇ ਟੀਕਾਕਰਨ ਦੀ ਨਿਰਧਾਰਤ ਜਗ੍ਹਾਂ ਦੀ ਆਗਿਆ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਤੀਜੇ ਪੜਾਅ ਦੇ ਟੀਕਾਕਰਨ ਲਈ ਐਸ.ਆਈ.ਆਈ. ਕੋਲੋਂ 30 ਲੱਖ ਖੁਰਾਕਾਂ ਲੈਣ ਦਾ ਆਰਡਰ ਕੀਤਾ ਹੈ ਅਤੇ ਭਾਰਤ ਸਰਕਾਰ ਨੇ ਹੁਣ ਇਸ ਮਹੀਨੇ ਲਈ ਆਰਡਰ ਤਹਿਤ ਪੰਜਾਬ ਨੂੰ 3.30 ਲੱਖ ਖੁਰਾਕਾਂ ਸ਼ਾਮਿਲ ਹਨ। ਉਨ੍ਹਾਂ ਨੇ ਵੱਖ-ਵੱਖ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ ਜਿਹੜੇ ਕੋਵਿਡ ਮਹਾਂਮਾਰੀ ਦੀ ਆਈ ਖਤਰਨਾਕ ਲਹਿਰ ਦਾ ਮੁਕਾਬਲਾ ਕਰਨ ਲਈ ਸੂਬੇ ਦਾ ਸਹਿਯੋਗ ਦੇਣ ਵਾਸਤੇ ਮੱਦਦ ਕਰ ਰਹੇ ਹਨ।ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਸੁਰਿੰਦਰ ਕੁਮਾਰ ਸ਼ਿੰਦਾ,ਚੇਅਰਮੈਨ ਮਹੇਸ਼ ਖਣਾ,ਸਤੀਸ਼ ਅਡਵਾਨੀ, ਸੀ ਕੇ ਸੇਠ,ਸੁਰਿੰਦਰ,ਚੋਪੜਾ,ਰਮੇਸ਼ ਚੋਪੜਾ, ਰਜਾਣ ਖਣਾ,ਵਿਸ਼ੁ ਅਰੋੜਾ,ਸੁਨੀਲ ਵਿਜ਼,ਸ਼ੁਕਲਾ ਪ੍ਰਦਾਨ,ਸਰੀਆ ਪ੍ਰਦਾਨ,ਰਾਕੇਸ਼ ਭਗਤ, ਸੁਸ਼ਾਂਤ, ਭਗਤ, ਸਚਿਨ ਭਗਤ,ਕੰਵਲਜੀਤ ਟੀਟੂ, ਐਡਵੋਕੇਟ ਦੀਪ ਇੰਦਰ ਜੀਤ ਸ਼ਾਮਿਲ ਹਨ।






















