ਛੱਤੀਸਗੜ੍ਹ ਦੇ ਮੁੱਖ ਮੰਤਰੀ ਬੁੁਪੇਸ਼ ਬਘੇਲ ਦੇ ਪਿਤਾ ਨੂੰ ਕੀਤਾ ਗਿਆ ਗ੍ਰਿਫਤਾਰ
ਰਾਏਪੁਰ ਪੁਲਿਸ ਨੇ ਦਿੱਲੀ ਜਾ ਕੇ ਲਿਆ ਹਿਰਾਸਤ ‘ਚ
ਚੰਡੀਗੜ੍ਹ,7 ਸਤੰਬਰ(ਵਿਸ਼ਵ ਵਾਰਤਾ) ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪਿਤਾ ਨੰਦ ਕੁਮਾਰ ਬਘੇਲ ਦੇ ਖਿਲਾਫ ਰਾਏਪੁਰ ਦੇ ਡੀਡੀ ਨਗਰ ਥਾਣੇ ਵਿੱਚ ਆਈਪੀਸੀ ਦੀ ਧਾਰਾ 505 ਅਤੇ 153 ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਅੱਜ ਰਾਏਪੁੁਰ ਪੁਲਿਸ ਨੇ ਦਿੱਲੀ ਤੋਂ ਮੁੱਖ ਮੰਤਰੀ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ।