ਛੱਤੀਸਗੜ੍ਹ: ਰਾਏਪੁਰ ਹਵਾਈ ਅੱਡੇ ‘ਤੇ ਸਰਕਾਰੀ ਹੈਲੀਕਾਪਟਰ ਕਰੈਸ਼ , ਦੋ ਪਾਇਲਟਾਂ ਦੀ ਦਰਦਨਾਕ ਮੌਤ
ਸੀਐਮ ਭੁਪੇਸ਼ ਬਘੇਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 13ਮਈ (ਵਿਸ਼ਵ ਵਾਰਤਾ) ਛੱਤੀਸਗੜ੍ਹ ਦੇ ਰਾਏਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਬੀਤੀ ਰਾਤ ਕਰੀਬ 9.10 ਵਜੇ ਰਾਏਪੁਰ ਦੇ ਸਵਾਮੀ ਵਿਵੇਕਾਨੰਦ ਹਵਾਈ ਅੱਡੇ ‘ਤੇ ਇਕ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਹਾਦਸੇ ਦੌਰਾਨ ਇਕ ਪਾਇਲਟ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਪਾਇਲਟ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਹਾਦਸੇ ਵਿੱਚ ਹੈਲੀਕਾਪਟਰ ਪੂਰੀ ਤਰ੍ਹਾਂ ਤਬਾਹ ਹੋ ਗਿਆ। ਹੈਲੀਕਾਪਟਰ ਆਪਣੀ ਨਿਯਮਤ ਸਿਖਲਾਈ ਉਡਾਣ ‘ਤੇ ਸੀ। ਮੀਡੀਆ ਰਿਪੋਰਟਾਂ ਦੇ ਅਨੁਸਾਰ ਹੈਲੀਕਾਪਟਰ ਤਕਨੀਕੀ ਖਰਾਬੀ ਕਾਰਨ ਕਰੈਸ਼ ਹੋਇਆ ਹੈ। ਹੈਲੀਕਾਪਟਰ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਡੀਜੀਸੀਏ ਅਤੇ ਰਾਜ ਸਰਕਾਰ ਦੇ ਆਦੇਸ਼ਾਂ ‘ਤੇ ਵਿਸਤ੍ਰਿਤ ਤਕਨੀਕੀ ਜਾਂਚ ਕਰਵਾਈ ਜਾਵੇਗੀ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਟਵੀਟ ਕਰਕੇ ਕਿਹਾ ਕਿ ਰਾਏਪੁਰ ਦੇ ਹਵਾਈ ਅੱਡੇ ‘ਤੇ ਸਰਕਾਰੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਜਾਣਕਾਰੀ ਮਿਲੀ ਹੈ। ਇਸ ਦਰਦਨਾਕ ਹਾਦਸੇ ਵਿੱਚ ਸਾਡੇ ਦੋਵੇਂ ਪਾਇਲਟ ਕੈਪਟਨ ਪਾਂਡਾ ਅਤੇ ਕੈਪਟਨ ਸ਼੍ਰੀਵਾਸਤਵ ਦੀ ਦੁਖਦਾਈ ਮੌਤ ਹੋ ਗਈ ਹੈ। ਪ੍ਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
अभी रायपुर में एयरपोर्ट पर स्टेट हेलीकॉप्टर के क्रैश होने की दुखद सूचना मिली.
इस दुखद हादसे में हमारे दोनों पायलट कैप्टन पंडा और कैप्टन श्रीवास्तव का दुखद निधन हो गया है।
इस दुःख की घड़ी में ईश्वर उनके परिवारजनों को संबल एवं दिवंगत आत्मा को शांति प्रदान करे।
ॐ शांति:
— Bhupesh Baghel (@bhupeshbaghel) May 12, 2022