ਛੱਤੀਸਗੜ੍ਹ ਵਿੱਚ ਰੈਲੀ ਦੌਰਾਨ ਹਿੰਸਾ, ਸ਼ਹਿਰ ਵਿੱਚ ਧਾਰਾ 144 ਲਾਗੂ

ਚੰਡੀਗੜ੍ਹ, 6ਅਕਤੂਬਰ(ਵਿਸ਼ਵ ਵਾਰਤਾ)-ਛੱਤੀਸਗੜ੍ਹ ਦੇ ਕਵਰਧਾ ਸ਼ਹਿਰ ਵਿੱਚ ਦੱਖਣ ਪੰਥੀ 25ਸੰਗਠਨਾਂ ਵੱਲੋਂ ਕੱਢੀ ਗਈ ਰੈਲੀ ਦੌਰਾਨ ਹਿੰਸਾ ਭੜਕਣ ਤੋਂ ਬਾਅਦ ਧਾਰਾ 144 ਲਗਾ ਕੇ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਰੈਲੀ ਵਿੱਚ ਭਾਜਪਾ ਦੇ ਸੰਸਦ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ।






















