ਜਗਤਾਰ ਸਿੰਘ ਸੰਘੇੜਾ ਨੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਚੰਡੀਗੜ੍ਹ,15 ਨਵੰਬਰ(ਵਿਸ਼ਵ ਵਾਰਤਾ)ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਬੀਤੇ ਦਿਨ ਵਿਧਾਇਕ ਰਮਨ ਅਰੋੜਾ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਟਰੱਸਟ ਦੇ ਦਫ਼ਤਰ ਵਿਖੇ ਇਕ ਸਾਦੇ ਸਮਾਗਮ ਦੌਰਾਨ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸੰਜੀਦਗੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਟਰੱਸਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲ ਕੇ ਉਸਾਰੂ ਰਵੱਈਆ ਅਪਣਾ ਕੇ ਟਰੱਸਟ ਦੀ ਬਿਹਤਰੀ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਸ਼ਹਿਰ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹਿਰ ਦੀ ਬਿਹਤਰੀ ਲਈ ਹਰ ਸੰਭਵ ਯਤਨ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ।























