ਜਗਦੀਪ ਧਨਖੜ ਨੇ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ
ਚੰਡੀਗੜ੍ਹ,11 ਅਗਸਤ(ਵਿਸ਼ਵ ਵਾਰਤਾ)-ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੂੰ ਅਹੁਦੇ ਦੀ ਸਹੁੰ ਚੁਕਾਈ। ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਅਤੇ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਦੇ ਉਮੀਦਵਾਰ ਜਗਦੀਪ ਧਨਖੜ 6 ਅਗਸਤ ਨੂੰ ਵਿਰੋਧੀ ਧਿਰ ਦੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਹਰਾ ਕੇ ਭਾਰਤ ਦੇ 14ਵੇਂ ਉਪ-ਰਾਸ਼ਟਰਪਤੀ ਵਜੋਂ ਚੁਣੇ ਗਏ।