ਚੰਡੀਗੜ੍ਹ, 17 ਫਰਵਰੀ (ਵਿਸ਼ਵ ਵਾਰਤਾ) : ਸੀ.ਆਈ.ਏ ਸਟਾਫ ਮਾਨਸਾ ਦੇ ਇੰਚਾਰਜ ਸਬ-ਇੰਸਪੈਕਟਰ ਜਗਦੀਸ਼ ਸ਼ਰਮਾ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ| ਚੰਗੀ ਕਾਰਗੁਜ਼ਾਰੀ ਸਦਕਾ ਮਾਨਸਾ ਜ਼ਿਲ੍ਹੇ ਦੇ ਐੱਸ.ਐੱਸ.ਪੀ ਪਰਮਬੀਰ ਸਿੰਘ ਪਰਮਾਰ ਨੇ ਸਟਾਰ ਲਾ ਕੇ ਜਗਦੀਸ਼ ਸ਼ਰਮਾ ਇਹ ਤਰੱਕੀ ਦਿੱਤੀ ਹੈ|
ਇਸ ਤੋਂ ਪਹਿਲਾਂ ਸਾਲ 2016 ਵਿਚ ਸੀ.ਆਈ.ਏ. ਇੰਚਾਰਜ ਬਠਿੰਡਾ ਦੌਰਾਨ ਉਨ੍ਹਾਂ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ| ਜਗਦੀਸ਼ ਸ਼ਰਮਾ ਸੀ.ਆਈ.ਏ ਫਿਰੋਜ਼ਪੁਰ ਅਤੇ ਸੀ.ਆਈ.ਏ ਮਾਨਸਾ ਦੇ ਇੰਚਾਰਜ ਰਹਿ ਚੁੱਕੇ ਹਨ|
ਇਹ ਗੱਲ ਵੀ ਵਰਣਨਯੋਗ ਹੈ ਕਿ ਜਗਦੀਸ਼ ਸ਼ਰਮਾ ਡੀ.ਆਈ.ਜੀ ਕਾਊਂਟਰ ਇੰਟੈਲੀਜੈਂਸ ਰਣਬੀਰ ਸਿੰਘ ਖੱਟੜਾ ਦੀ ਟੀਮ ਦੇ ਮੈਂਬਰ ਰਹੇ ਹਨ ਅਤੇ ਉਨ੍ਹਾਂ ਨੇ ਕਈ ਅਹਿਮ ਕੇਸਾਂ ਨੂੰ ਸੁਲਝਾਇਆ, ਜਿਸ ਦੀ ਬਦੌਲਤ ਡੀ.ਜੀ.ਪੀ ਸੁਰੇਸ਼ ਅਰੋੜਾ ਵੱਲੋਂ ਉਨ੍ਹਾਂ ਨੂੰ ਪਦਉੱਨਤ ਕਰਕੇ ਇੰਸਪੈਕਟਰ ਬਣਾਇਆ ਹੈ|
ਲੋਕ ਸਭਾ ਚੋਣਾਂ ‘ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ
ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ -ਕਿਹਾ ਕਿ ਕੈਪਟਨ...