ਜਗਵੰਸ ਸਿੰਘ ਹੋਣਗੇ PPSC ਦੇ ਅਗਲੇ ਚੇਅਰਮੈਨ
ਮੁੱਖ ਮੰਤਰੀ ਸਮੇਤ ਸਮੁੱਚੀ ਕੈਬਨਿਟ ਵੱਲੋਂ ਮਨਜ਼ੂਰੀ, ਫਾਇਲ ਪੰਜਾਬ ਦੇ ਗਵਰਨਰ ਨੂੰ ਭੇਜੀ
ਚੰਡੀਗੜ੍ਹ,19ਅਕਤੂਬਰ(ਵਿਸ਼ਵ ਵਾਰਤਾ)- : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਦੀ ਖਾਲੀ ਅਸਾਮੀ ਭਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਪ੍ਰਸਿੱਧ ਅਰਥ ਸ਼ਾਸਤਰੀ ਜਗਵੰਸ ਸਿੰਘ ਦੇ ਨਾਮ ਤੇ ਮੋਹਰ ਲਾ ਕੇ ਫਾਇਲ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤੀ ਹੈ। ਜਗਬੰਸ ਸਿੰਘ 1986 ਬੈਚ ਦੇ Indian Audit & Accounts Service ਅਫਸਰ ਹਨ। ਉਹ ਭਾਰਤ ਸਰਕਾਰ ਦੇ ਸਾਬਕਾ ਡਿਪਟੀ ਕੰਟਰੋਲਰ ਅਤੇ ਆਡੀਟਰ ਜਨਰਲ ਹਨ। ਗੌਰਤਲਬ ਹੈ ਕਿ ਪਹਿਲਾਂ ਇਸ ਅਹੁਦੇ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਵਿਜੀਲੈਂਸ ਮੁਖੀ ਬੀ.ਕੇ.ਉੱਪਲ ਆਈਪੀਐਸ ਦੀ ਚਰਚਾ ਸੀ। ਪਰ ਉਹਨਾਂ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਨਵੇਂ ਲਗਾਏ ਗਏ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਸਿਫ਼ਾਰਸ਼ਾਂ ਤੇ ਜਗਬੰਸ ਸਿੰਘ ਦਾ ਨਾਮ ਫਾਈਨਲ ਕਰਨ ਦੀ ਸੂਚਨਾ ਮਿਲੀ ਹੈ।