ਜਥੇਦਾਰ ਗੁਰਿੰਦਰ ਸਿੰਘ ਬਾਜਵਾ ਵੱਲੋਂ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਦੇਣ ਤੇ ਧੰਨਵਾਦ
ਚੰਡੀਗੜ੍ਹ,29ਅਪ੍ਰੈਲ(ਵਿਸ਼ਵ ਵਾਰਤਾ)- ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਆਖਿਆ ਕਿ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਨੇ ਸਾਡਾ ਸਮਰਥਨ ਕੀਤਾ ਹੈ ।ਉਹਨਾਂ ਦਾ ਅਸੀ ਤਹਿ ਦਿਲੋ ਧੰਨਵਾਦ ਕਰਦੇ ਹਾਂ ।ਜਥੇਦਾਰ ਬਾਜਵਾ ਨੇ ਅੱਗੇ ਆਖਿਆ ਕਿ ਅਸੀ ਆਪਣੀ ਚੋਣ ਮੁਹਿੰਮ ਨੁੰ ਤੇਜ਼ਜ ਕਰਨ ਲਈ ਪਾਰਟੀ ਦੇ ਸੀਨੀਅਰ ਲੀਡਰਾ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਗੁਰਦਾਸਪੁਰ ਜਿਲ੍ਹੇ ਦੀ ਲੀਡਰਸਿੱਪ ਦੀ ਮੀਟਿੰਗ ਪ੍ਰੈਜੀਡੈਟ ਪਾਰਕ ਪੈਲਸ ਗੁਰਦਾਸਪੁਰ ਵਿਖੇ ਮਿਤੀ 30-4-2024 ਦਿਨ ਮੰਗਲਵਾਰ ਨੁੰ ਸ਼ਾਮ 3 ਵਜੇ ਰੱਖੀ ਹੈ ।ਜਿਸ ਵਿਚ ਚੋਣਾ ਦੀ ਸਾਰੀ ਵਿਉਤਬੰਦੀ ਕਰਕੇ ਡਿਉਟੀਆ ਲਾਈਆ ਜਾਣਗੀਆ।