ਚੰਡੀਗੜੵ 4 ਅਗਸਤ ( ਵਿਸ਼ਵ ਵਾਰਤਾ )-ਪੰਥਕ ਵਿਚਾਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੂਲ ਸਿਧਾਂਤਾਂ ਨਾਲ ਜੁੜੇ ਪਰਿਵਾਰਾਂ ਦਾ ਸ੍:ਸਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਮਰਹੂਮ ਆਗੂ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਰਣਜੀਤ ਸਿੰਘ ਤਲਵੰਡੀ ਅਤੇ ਪੁੱਤਰੀ ਹਰਜੀਤ ਕੌਰ ਤਲਵੰਡੀ ਵੱਲੋਂ ਬਾਦਲਾਂ ਦਾ ਸਾਥ ਸਾੜਣ ਤੋਂ ਬਾਅਦ ਅੱਜ ਅਕਾਲੀ ਦਲ ਦੇ ਇੱਕ ਹੋਰ ਵੱਡੇ ਆਗੂ ਸਵਰਗੀ ਜਥੇ:ਪਰੇਮ ਸਿੰਘ ਲਾਲਪੁਰਾ ਦੇ ਪੁੱਤਰ ਵਲੋਂ ਵੀ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਜਥੇਦਾਰ ਪ੍ਰੇਮ ਸਿੰਘ ਲਾਲਪੁਰਾ ਸ਼ਰੋਮਣੀ ਕਮੇਟੀ ਦੇ ਪ੍ਧਾਨ ਰਹੇ ,ਲੋਕ ਸਭਾ ਮੈਂਬਰ,ਅਕਾਲੀ ਦਲ ਦੇ ਵਿਧਾਇਕ ਅਤੇ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਚਾਹੁੰਦੇ ਤੇ ਵੀ ਰਹੇ । ਉਨ੍ਹਾਂ ਦੇ ਪੁੱਤਰ ਦਿਲਜੀਤ ਸਿੰਘ ਲਾਲਪੁਰਾ ਨੇ ਅਪਣੇ ਸਾਥੀਆਂ ਸਮੇਤ ਸ:ਸਖਦੇਵ ਸਿੰਘ ਢੀਂਡਸਾ ਦੇ ਨਿਵਾਸ #504, ਸੈਕਟਰ 11 ਚੰਡੀਗੜ੍ਹ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਉਹ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਅਹਿਦ ਲਿਆ।
ਲਾਲਪੁਰਾ ਦਾ ਸਵਾਗਤ ਕਰਦਿਆਂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਦੁਆਰਾ ਧਰਮ ਅਤੇ ਸੂਬੇ ਲਈ ਕੁਰਬਾਨੀਆਂ ਕਰਨ ਵਾਲੇ ਅਸਲੀ ਅਕਾਲੀਆਂ ਨੂੰ ਪਿੱਛੇ ਧੱਕ ਕੇ ਆਪਣੇ ਮੁਫਾਦਾਂ ਲਈ ਪਾਰਟੀ ਨੂੰ ਵਰਤਣ ਕਾਰਨ ਹੀ ਅੱਜ ਹਰ ਕੋਈ ਪਾਰਟੀ ਤੋਂ ਕਿਨਾਰਾ ਕਰਨ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸੰਕਲਪ ਤੇ ਚਲਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਤੋਂ ਮੁਕਤ ਕਰਾ ਕੇ ਧਰਮ ਦੇ ਕਾਰਜਾਂ ਵਿੱਚ ਲਾਉਣ ਲਈ ਆਪਣੀ ਪੂਰੀ ਵਾਹ ਲਾਉਣਗੇ।
ਇਸ ਮੌਕੇ ਬੋਲਦਿਆਂ ਲਾਲਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਧਰਮ ਅਤੇ ਸੂਬੇ ਨੂੰ ਤਹਿਸ ਨਹਿਸ ਕਰ ਦਿੱਤਾ ਹੈ ਅਤੇ ਇਨ੍ਹਾਂ ਤੋਂ ਛੁਟਕਾਰਾ ਪਾਏ ਬਿਨਾਂ ਪੰਜਾਬ ਨੂੰ ਮੁੜ ਤਰੱਕੀ ਦੇ ਰਾਹਾਂ ਤੇ ਲਿਆਉਣਾ ਨਾਮੁਨਕਿਨ ਹੈ। ਲਾਲਪੁਰਾ ਨੇ ਕਿਹਾ ਕੀ ਕਿਹਾ ਕਿ ਉਹ ਆਉਂਦੇ ਸਮੇਂ ਵਿੱਚ ਪਾਰਟੀ ਦੀ ਹਰ ਸਰਗਰਮੀ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਯਤਨ ਕਰਨਗੇ।






















