• Latest
  • Trending
ਜਦੋਂ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ ਤਾਂ ਉਸ ਵੇਲੇ ਕੇਂਦਰ ਨੇ ਮਾਮੂਲੀ ਵਾਧੇ ਦਾ ਕੋਝਾ ਮਜ਼ਾਕ ਕੀਤਾ ਕੈਪਟਨ ਅਮਰਿੰਦਰ ਸਿੰਘ

ਜਦੋਂ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ ਤਾਂ ਉਸ ਵੇਲੇ ਕੇਂਦਰ ਨੇ ਮਾਮੂਲੀ ਵਾਧੇ ਦਾ ਕੋਝਾ ਮਜ਼ਾਕ ਕੀਤਾ ਕੈਪਟਨ ਅਮਰਿੰਦਰ ਸਿੰਘ

6 years ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

13 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

51 minutes ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

56 minutes ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

1 hour ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

2 hours ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

3 hours ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

4 hours ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

5 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

5 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

6 hours ago
Hindi News
English News
Sunday, July 5, 2026
No Result
View All Result
36 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਦੋਂ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ ਤਾਂ ਉਸ ਵੇਲੇ ਕੇਂਦਰ ਨੇ ਮਾਮੂਲੀ ਵਾਧੇ ਦਾ ਕੋਝਾ ਮਜ਼ਾਕ ਕੀਤਾ ਕੈਪਟਨ ਅਮਰਿੰਦਰ ਸਿੰਘ

September 21, 2020
in ਚੰਡੀਗੜ੍ਹ
ਜਦੋਂ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ ਤਾਂ ਉਸ ਵੇਲੇ ਕੇਂਦਰ ਨੇ ਮਾਮੂਲੀ ਵਾਧੇ ਦਾ ਕੋਝਾ ਮਜ਼ਾਕ ਕੀਤਾ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 21 ਸਤੰਬਰ ( ਵਿਸ਼ਵ ਵਾਰਤਾ )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਵਿੱਚ ਨਵੇਂ ਖੇਤੀ ਬਿੱਲਾਂ ਦੇ ਪਾਸ ਹੋਣ ਨਾਲ ਘੱਟੋ-ਘੱਟ ਸਮਰਥਨ ਮੁੱਲ ਖਤਮ ਹੋਣ ਬਾਰੇ ਕਿਸਾਨਾਂ ਵਿੱਚ ਵੱਧ ਰਹੇ ਖਦਸ਼ਿਆਂ ਦੇ ਦਰਮਿਆਨ ਕਣਕ ਅਤੇ ਹਾੜ੍ਹੀ ਦੀਆਂ ਹੋਰ ਪੰਜ ਫਸਲਾਂ ਦੇ ਭਾਅ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਕੋਝਾ ਮਜ਼ਾਕ ਕਰਾਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ,”ਇਹ ਬੇਰਹਿਮ ਕਦਮ ਹੈ। ਕੇਂਦਰ ਨੇ ਖੇਤੀ ਬਿੱਲਾਂ ‘ਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਦੀ ਖਿੱਲੀ ਉਡਾਈ ਹੈ। ਇਹ ਖੇਤੀ ਬਿੱਲ ਆਖ਼ਰ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦਾ ਅੰਤ ਕਰਨ ਅਤੇ ਭਾਰਤੀ ਖੁਰਾਕ ਨਿਗਮ ਦੇ ਖਾਤਮੇ ਲਈ ਰਾਹ ਸਾਫ਼ ਕਰ ਦੇਣਗੇ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਇਹ ਸੋਚਦੀ ਹੈ ਕਿ ਉਹ ਇਸ ਤੁੱਛ ਵਾਧੇ ਨਾਲ ਸੜਕਾਂ ‘ਤੇ ਉਤਰੇ ਕਿਸਾਨਾਂ ਨੂੰ ਸ਼ਾਂਤ ਕਰ ਲਵੇਗੀ ਤਾਂ ਉਹ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ,”ਤੁਸੀਂ ਅਜਿਹੇ ਵਿਅਕਤੀ ਨੂੰ ਖੁਸ਼ ਕਰਨ ਦੀਆਂ ਚਾਲਬਾਜ਼ੀਆਂ ਵਿੱਚ ਚੱਲ ਸਕਦੇ ਜੋ ਤੁਹਾਡੇ ਸ਼ਰਮਨਾਕ ਕਦਮਾਂ ਦੇ ਨਤੀਜੇ ਵਜੋਂ ਆਪਣੀ ਰੋਜ਼ੀ-ਰੋਟੀ ਗੁਆਚ ਜਾਣ ਦੀ ਕਗਾਰ ‘ਤੇ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਤਾਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਲਿਖਤੀ ਗਾਰੰਟੀ ਦਿੱਤੀ ਜਾਵੇ ਕਿ ਘੱਟੋ-ਘੱਟ ਸਮਰਥਨ ਭਾਅ ਨਾਲ ਛੇੜਛਾੜ ਨਹੀਂ ਕੀਤੀ ਜਾਵੇਗੀ ਪਰ ਬਾਵਜੂਦ ਇਸ ਦੇ ਕੇਂਦਰ ਸਰਕਾਰ ਉਨ੍ਹਾਂ ਲਈ ਅਜਿਹੀਆਂ ਨਿਕੰਮੀਆਂ ਪੇਸ਼ਕਸ਼ਾਂ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਕ ਵਾਰ ਫਿਰ ਇਹ ਸਿੱਧ ਹੋ ਜਾਂਦਾ ਹੈ ਕਿ ਭਾਜਪਾ ਅਤੇ ਉਸ ਦੇ ਸ਼ੋਮਣੀ ਅਕਾਲੀ ਦਲ ਵਰਗੇ ਸਹਿਯੋਗੀ ਕਿਸਾਨਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਕਿੰਨੀ ਕੁ ਚੰਗੀ ਤਰ੍ਹਾਂ ਜਾਣਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਕਿਸਾਨ ਅਤੇ ਇੱਥੋਂ ਤੱਕ ਕਿ ਪੂਰੇ ਮੁਲਕ ਨੂੰ ਇਸ ਗੱਲ ਦਾ ਯਕੀਨ ਨਹੀਂ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਵਿਵਸਥਾ ਕਾਇਮ ਰਹੇਗੀ ਅਤੇ ਕਿੰਨਾ ਸਮਾਂ ਰਹੇਗੀ ਤਾਂ ਉਸ ਮੌਕੇ ਕੇਂਦਰ ਵੱਲੋਂ ਕੁਝ ਫਸਲਾਂ ਦੇ ਭਾਅ ਵਿੱਚ ਮਾਮੂਲੀ ਜਿਹਾ ਵਾਧਾ ਕਰ ਕੇ ਉਨ੍ਹਾਂ ਦੇ ਜਜ਼ਬਾਤਾਂ ਨਾਲ ਖੇਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਆਪਣੇ ਲਿਖਤੀ ਵਾਅਦਿਆਂ ਅਤੇ ਵਚਨਬੱਧਤਾ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੋਵੇ, ਉਸ ਸਰਕਾਰ ਦੇ ਜ਼ੁਬਾਨੀ ਭਰੋਸੇ ਤੇ ਵਾਅਦੇ ਬੇਮਾਅਨਾ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਅਜਿਹੀਆਂ ਨੌਟੰਕੀਆਂ ਕਰਨ ਦੀ ਬਜਾਏ ਕਿਸਾਨਾਂ ਦੀਆਂ ਚਿੰਤਾਵਾਂ ਵੱਲ ਧਿਆਨ ਦੇ ਕੇ ਇਨ੍ਹਾਂ ਦਾ ਸਾਰਥਕ ਹੱਲ ਕੱਢਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਕਿਸਾਨ ਆਪਣੇ ਅਤੇ ਪਰਿਵਾਰਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਡੁੱਬੇ ਹੋਏ ਹਨ ਅਤੇ ਉਹ ਬਿਨਾਂ ਕਿਸੇ ਹੇਰ-ਫੇਰ ਦੇ ਸਪੱਸ਼ਟ ਰੂਪ ਵਿੱਚ ਇਹ ਚਾਹੁੰਦੇ ਹਨ ਕਿ ਘੱਟੋ-ਘੱਟ ਯਕੀਨਨ ਕੀਮਤ ‘ਤੇ ਏ.ਪੀ.ਐਮ.ਸੀ. ਮੰਡੀਆਂ ਵਿੱਚ ਉਨ੍ਹਾਂ ਦੀ ਫਸਲ ਦੀ ਖਰੀਦ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਆਪਣੇ ਜੀਵਨ ਨਿਰਬਾਹ ਨੂੰ ਸੁਰੱਖਿਅਤ ਬਣਾਉਣਾ ਚਾਹੁੰਦੇ ਹਨ ਜੋ ਪਿਛਲੇ ਛੇ ਸਾਲਾਂ ਵਿੱਚ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਬੁਰੀ ਤਰ੍ਹਾਂ ਅਸਰਅੰਦਾਜ਼ ਹੋਇਆ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਸਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਐਲਾਨ ਕਰਨ ਵਿੱਚ ਇਕ ਵਾਰ ਫਿਰ ਨਾਕਾਮ ਰਹਿਣ ‘ਤੇ ਅਫਸੋਸ ਜ਼ਾਹਰ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

by Jaspreet Kaur
July 5, 2026
0

Women's T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ,5 ਜੁਲਾਈ (ਵਿਸ਼ਵ ਵਾਰਤਾ):...

Most Popular

ਭਾਖੜਾ ਡੈਮ ਵਿੱਚ ਜੰਮ੍ਹੀ ਸਿਲਟ: ਕੀ ਪੰਜਾਬ ਇੱਕ ਹੋਰ ਵੱਡੀ ਤਬਾਹੀ ਵੱਲ ਵੱਧ ਰਿਹਾ ਹੈ ?

ਭਾਖੜਾ ਡੈਮ ਵਿੱਚ ਜੰਮ੍ਹੀ ਸਿਲਟ: ਕੀ ਪੰਜਾਬ ਇੱਕ ਹੋਰ ਵੱਡੀ ਤਬਾਹੀ ਵੱਲ ਵੱਧ ਰਿਹਾ ਹੈ ?

by Ranjit Singh
3 weeks ago
0

ਭਾਖੜਾ ਡੈਮ ਵਿੱਚ ਜੰਮ੍ਹੀ ਸਿਲਟ: ਕੀ ਪੰਜਾਬ ਇੱਕ ਹੋਰ ਵੱਡੀ ਤਬਾਹੀ ਵੱਲ ਵੱਧ ਰਿਹਾ ਹੈ ? ਚੰਡੀਗੜ੍ਹ, 14 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 