• Latest
  • Trending
ਜਦੋਂ ਤੱਕ ਕਾਂਗਰਸ ਸਰਕਾਰ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਲਾਗੂ ਨਹੀਂ ਕਰਦੀ, ਕਿਸਾਨ ਤੇ ਕਿਸਾਨ ਸੰਗਠਨਾਂ ਨੂੰ ਸੰਤੁਸ਼ਟ ਨਹੀਂ ਕੀਤਾ ਜਾ ਸਕਦਾ : ਸੁਖਬੀਰ ਸਿੰਘ ਬਾਦਲ

ਜਦੋਂ ਤੱਕ ਕਾਂਗਰਸ ਸਰਕਾਰ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਲਾਗੂ ਨਹੀਂ ਕਰਦੀ, ਕਿਸਾਨ ਤੇ ਕਿਸਾਨ ਸੰਗਠਨਾਂ ਨੂੰ ਸੰਤੁਸ਼ਟ ਨਹੀਂ ਕੀਤਾ ਜਾ ਸਕਦਾ : ਸੁਖਬੀਰ ਸਿੰਘ ਬਾਦਲ

5 years ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

41 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

9 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

9 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

10 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

10 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

10 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

11 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

11 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

12 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਦੋਂ ਤੱਕ ਕਾਂਗਰਸ ਸਰਕਾਰ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਲਾਗੂ ਨਹੀਂ ਕਰਦੀ, ਕਿਸਾਨ ਤੇ ਕਿਸਾਨ ਸੰਗਠਨਾਂ ਨੂੰ ਸੰਤੁਸ਼ਟ ਨਹੀਂ ਕੀਤਾ ਜਾ ਸਕਦਾ : ਸੁਖਬੀਰ ਸਿੰਘ ਬਾਦਲ

November 18, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਜਦੋਂ ਤੱਕ ਕਾਂਗਰਸ ਸਰਕਾਰ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਲਾਗੂ ਨਹੀਂ ਕਰਦੀ, ਕਿਸਾਨ ਤੇ ਕਿਸਾਨ ਸੰਗਠਨਾਂ ਨੂੰ ਸੰਤੁਸ਼ਟ ਨਹੀਂ ਕੀਤਾ ਜਾ ਸਕਦਾ : ਸੁਖਬੀਰ ਸਿੰਘ ਬਾਦਲ

ਜਦੋਂ ਤੱਕ ਕਾਂਗਰਸ ਸਰਕਾਰ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਲਾਗੂ ਨਹੀਂ ਕਰਦੀ, ਕਿਸਾਨ ਤੇ ਕਿਸਾਨ ਸੰਗਠਨਾਂ ਨੂੰ ਸੰਤੁਸ਼ਟ ਨਹੀਂ ਕੀਤਾ ਜਾ ਸਕਦਾ : ਸੁਖਬੀਰ ਸਿੰਘ ਬਾਦਲ

ਕਾਂਗਰਸ ਦੇ ਬੁੱਧੀਜੀਵੀ ਸੈਲ ਦੇ ਪ੍ਰਧਾਨ ਅਨੀਸ਼ ਸਿਦਾਣਾ ਦਾ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਕੀਤਾ ਨਿੱਘਾ ਸਵਾਗਤ

ਮੁੱਖ ਮੰਤਰੀ ’ਤੇ ਕੀਤਾ ਵੱਡਾ ਹਮਲਾ, ਕਿਹਾ ਕਿ ਚੰਨੀ ਸੁਬੇ ਦਾ ਸਭ ਤੋਂ ਵੱਡਾ ਗੈਰ ਕਾਨੂੰਨੀ ਕਲੋਨਾਈਜ਼ਰ

ਕਿਹਾ ਕਿ ਕੋਈ ਵੀ ਕਾਂਗਰਸ ਸਰਕਾਰ ਨੂੰ ਨਸ਼ਿਆਂ ਦੇ ਸੌਦਾਗਰਾਂ ਨੁੰ ਗ੍ਰਿਫਤਾਰ ਕਰਨ ਤੋਂ ਨਹੀਂ ਰੋਕ ਰਿਹਾ

ਸਰਕਾਰ ਨੂੰ ਦਿੱਤੀ ਚੁਣੌਤੀ ਕਿ ਬੇਅਦਬੀ ਮਾਮਲੇ ਵਿਚ ਉਹਨਾਂ ਖਿਲਾਫ ਇਕ ਛੋਟਾ ਜਿਹਾ ਸਬੂਤ ਵੀ ਪੇਸ਼ ਕਰ ਕੇ ਵਿਖਾਓ, ਕਿਹਾ ਕਿ ਜੇਕਰ ਮੈਨੁੰ ਝੂਠੇ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁੱਖ ਮੰਤਰੀ, ਗ੍ਰਹਿ ਮੰਤਰੀ ਤੇ ਡੀ ਜੀ ਪੀ ਧਾਰਾ 120 (ਬੀ) ਤਹਿਤ ਜ਼ਿੰਮੇਵਾਰ ਹੋਣਗੇ

ਜਦੋਂ ਤੱਕ ਕਾਂਗਰਸ ਸਰਕਾਰ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਲਾਗੂ ਨਹੀਂ ਕਰਦੀ, ਕਿਸਾਨ ਤੇ ਕਿਸਾਨ ਸੰਗਠਨਾਂ ਨੂੰ ਸੰਤੁਸ਼ਟ ਨਹੀਂ ਕੀਤਾ ਜਾ ਸਕਦਾ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 18 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਲਈ ਪੂਰਨ ਕਰਜ਼ਾ ਮੁਆਫੀ ਸਕੀਮ ਲਾਗੂ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਦੀ ਸੰਤੁਸ਼ਟੀ ਨਹੀਂ ਕਰਵਾਈ ਜਾ ਸਕਦੀ।

ਅਕਾਲੀ ਦਲ ਦੇ ਪ੍ਰਧਾਨ ਕਾਂਗਰਸ ਦੇ ਬੁੱਧੀਜੀਵੀ ਸੈਲ ਦੇ ਪ੍ਰਧਾਨ ਅਨੀਸ਼ ਸਿਦਾਣਾ ਦੇ ਅੱਜ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਣ ਮੌਕੇ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਸ਼ਹਿਰੀ ਖੇਤਰ ਦੇ ਮਾਮਲੇ ਵਿਚ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਤੇ ਉਹਨਾਂ ਨੂੰ ਬੇਨਤੀ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਸੋਚ ਲੋਕਾਂ ਤੱਕ ਪਹੁੰਚਣ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਮੁੱਖ ਮੰਤਰੀ ਨਾਲ ਮੀਟਿੰਗ ਮਗਰੋਂ ਕਿਸਾਨ ਸੰਗਠਨਾਂ ਦੇ ਪ੍ਰਤੀਨਿਧਾਂ ਵੱਲੋਂ ਤਸੱਲੀ ਪ੍ਰਗਟਾਉਣ ’ਤੇ ਹੈਰਾਨੀ ਪ੍ਰਗਟ ਕੀਤੀ। ਉਹਨਾਂ ਕਿਹਾ ਕਿ ਸੂਬੇ ਦੇ ਕਿਸਾਨ ਤਾਂ ਹਾਲੇ ਕਾਂਗਰਸ ਪਾਰਟੀ ਦੀ ਪੂਰਨ ਕਰਜ਼ਾ ਮੁਆਫੀ ਦੀ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਮਾਮਲੇ ’ਤੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉਸ ਸਹੁੰ ਦਾ ਹਿੱਸਾ ਸਨ ਤੇ ਹੁਣ ਉਹਨਾਂ ਨੁੰ ਇਸ ਵਾਅਦੇ ਤੋਂ ਭੱਜਣਾ ਨਹੀਂ ਚਾਹੀਦਾ। ਉਹਨਾਂ ਕਿਹਾ ਕਿ ਕਿਸਾਨ ਤੇ ਕਿਸਾਨ ਜਥੇਬੰਦੀਆਂ ਨੂੰ ਵੀ ਕਾਂਗਰਸ ਪਾਰਟੀ ਨੂੰ ਆਪਣੇ ਬੋਲ ਪੁਗਾਉਣ ਲਈ ਆਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਕਿਸਾਨ ਵੀ ਕਿਸਾਨ ਜਥੇਬੰਦੀਆਂ ਤੋਂ ਇਹ ਆਸ ਕਰਦੇ ਸਨ ਕਿ ਉਹ ਮੁੱਖ ਮੰਤਰੀ ਨਾਲ ਕੱਲ੍ਹ ਦੀ ਮੀਟਿੰਗ ਦੌਰਾਨ ਡੀ ਏ ਪੀ ਖਾਦ ਦੀ ਘਾਟ ਤੇ ਇਸਦੀ ਕਾਲਾਬਾਜ਼ਾਰੀ ਦਾ ਮਾਮਲਾ ਚੁੱਕਣਗੇ।

ਸਰਦਾਰ ਨੇ ਇਸ ਮੌਕੇ ਮੁੱਖ ਮੰਤਰੀ ’ਤੇ ਤਿੱਖਾ ਹਮਲਾ ਬੋਲਿਆ। ਉਹਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਸੂਬੇ ਵਿਚ ਨਜਾਇਜ਼ ਕਲੌਨੀਆਂ ਕੱਟਣ ਵਾਲਾ ਸਭ ਤੋਂ ਵੱਡਾ ਕਲੋਨਾਈਜ਼ਰ ਹੈ ਜੋ ਖਰੜ-ਰੋਪੜ ਪੱਟੀ ’ਤੇ ਗੈਰ ਕਾਨੂੰਨੀ ਕਲੌਨੀਆਂ ਖੁੰਬਾਂ ਵਾਂਗ ਉਗਣ ਲਈ ਜ਼ਿੰਮੇਵਾਰ ਹੈ ਤੇ ਇਸਨੇ ਇਲਾਕੇ ਵਿਚ ਰੇਤ ਮਾਇਨਿੰਗ ਦੇ ਵਪਾਰ ’ਤੇ ਕਬਜ਼ਾ ਕੀਤਾ ਹੋਇਆ ਹੈ। ਸਰਦਾਰ ਬਾਦਲ ਨੇ ਕਿਹਾ ਕਿ ਮੁੰਖ ਮੰਤਰੀ ਗੈਰ ਕਾਨੂੰਨੀ ਕਲੌਨੀਆਂ ਤੇ ਰੇਤ ਮਾਫੀਆ ਦੀ ਸਰਪ੍ਰਸਤੀ ਕਰਨ ਲਈ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਰੇਤੇ ਦੀਆਂ ਕੀਮਤਾਂ ਘਟਾਉਣ ਦੇ ਨਾਂ ’ਤੇ ਲੋਕਾਂ ਨਾਲ ਫਰੇਬ ਕੀਤਾ ਹੈ। ਉਹਨਾਂ ਕਿਹਾ ਕਿ ਲੋਕਾਂ ਨੁੰ ਕਿਤੇ ਵੀ ਮੁੱਖ ਮੰਤਰੀ ਦੇ ਕੀਤੇ ਐਲਾਨ ਮੁਤਾਬਕ 5 ਰੁਪਏ ਪ੍ਰਤੀ ਫੁੱਟ ਰੇਤਾ ਨਹੀਂ ਮਿਲ ਰਿਹਾ ਬਲਕਿ ਇਸ ਝੁਠ ਦੇ ਪ੍ਰਚਾਰ ਲਈ ਸੂਬੇ ਦੇ ਖ਼ਜ਼ਾਨੇ ਨੇ 50 ਕਰੋੜ ਰੁਪਏ ਗੁਆ ਲਏ ਹਨ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੈਟਰੋਲੀਅਮ ਪਦਾਰਥ ਵੀ ਖਿੱਤੇ ਵਿਚ ਸਭ ਤੋਂ ਸਸਤੇ ਹੋਣ ਬਾਰੇ ਝੁਠ ਬੋਲਿਆ ਤੇ 31 ਮਾਰਚ ਤੱਕ ਬਿਜਲੀ ਦਰਾਂ ਵਿਚ 3 ਰੁਪਏ ਦੀ ਕਟੌਤੀ ਕਰ ਕੇ ਪੰਜਾਬੀਆਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਹੈ।

ਜਦੋਂ ਉਹਨਾਂ ਤੋਂ ਹਾਈ ਕੋਰਟ ਵਿਚ ਐਸ ਟੀ ਐਫ ਦੀ ਰਿਪੋਰਟ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਕੋਈ ਵੀ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕਰਨ ਤੋਂ ਨਹੀਂ ਰੋਕ ਰਿਹਾ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਬਜਾਏ ਨਸ਼ਿਆਂ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕਰਨ ਦੇ, ਕਾਂਗਰਸ ਸਰਕਾਰ ਉਸੇ ਤਰੀਕੇ ਮਾਮਲੇ ਦਾ ਸਿਆਸੀਕਰਨ ਕਰ ਰਹੀ ਹੈ ਜਿਵੇਂ ਇਸਨੇ ਬੇਅਦਬੀ ਮਾਮਲੇ ਦਾ ਕੀਤਾ।

ਸਰਦਾ ਬਾਦਲ ਨੇ ਸਰਕਾਰ ਨੂੰ ਇਹ ਵੀ ਚੁਣੌਤੀ ਦਿੱਤੀ ਕਿ ਉਹ ਬੇਅਦਬੀ ਮਾਮਲੇ ਵਿਚ ਉਹਨਾਂ ਦੇ ਖਿਲਾਫ ਨਿੱਕਾ ਜਿਹਾ ਵੀ ਸਬੂਤ ਵਿਖਾਵੇ ਤੇ ਕਿਹਾ ਕਿ ਸਰਕਾਰ ਕੇਸ ਵਿਚ ਉਹਨਾਂ ਨੁੰ ਫਸਾਉਣ ਲਈ ਪੱਬਾਂ ਭਾਰ ਹੋਈ ਪਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਹੀ ਮੈਨੁੰ ਫਸਾਉਣ ਲਈ ਮੁੱਖ ਮੰਤਰੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ ਜੀ ਪੀ ਆਈ ਪੀ ਐਸ ਸਹੋਤਾ ਵੱਲੋਂ ਰਚੀ ਗਈ ਸਾਜ਼ਿਸ਼ ਬੇਨਕਾਬ ਕੀਤੀ ਹੈ ਤੇ ਜੇਕਰ ਇਹ ਮੈਨੁੰ ਫਸਾਉਂਦੇ ਹਨ ਤਾਂ ਫਿਰ ਇਹ ਧਾਰਾ 120 (ਬੀ) ਤਹਿਤ ਜ਼ਿੰਮੇਵਾਰ ਹੋਣਗੇ।

ਬੱਸ ਪਰਮਿਟ ਰੱਦ ਕਰਨ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਦੀ ਟਰਾਂਸਪੋਰਟ ਕੰਪਨੀ ਦੇ ਬੱਸ ਪਰਮਿਟ ਬਿਲਾਂ ਕੋਈ ਨੋਟਿਸ ਦਿੱਤਿਆਂ ਰੱਦ ਕੀਤੇ ਗਏ ਹਨ।  ਉਹਨਾਂ ਕਿਹਾ ਕਿ ਸਾਡੇ ਵੱਲ ਤਾਂ ਪੰਜਾਬ ਸਰਕਾਰ ਦਾ ਇਕ ਰੁਪਿਆ ਵੀ ਟੈਕਸ ਬਕਾਇਆ ਨਹੀਂ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਕਾਂਗਰਸੀ ਆਗੂਆਂ ਦੀਆਂ ਕੰਪਨੀਆਂ ਵੱਡੀਆਂ ਡਿਫਾਲਟਰ ਹਨ ਪਰ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਬੱਸਾਂ ਦੇ 280 ਕਰੋੜ ਰੁਪਏ ਦੇ ਟੈਕਸ ਬਕਾਏ ਦੇਣੇ ਹਨ ਤੇ ਜ਼ੁਰਮਾਨੇ ਸਾਨੁੰ ਕੀਤੇ ਜਾ ਰਹੇ ਹਨ।

ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸ੍ਰੀ ਅਨੀਸ਼ ਸਿਧਾਣਾ ਨੇ ਕਿਹਾ ਕਿ ਉਹ ਅਕਾਲੀ ਦਲ ਵਿਚ ਇਸ ਕਰ ਕੇ ਸ਼ਾਮਲ ਹੋਏ ਹਨ ਕਿਉਂਕਿ ਉਹਨਾਂ ਦਾ ਮੰਨਣਾ ਹੈ ਕਿ ਸਿਰਫ ਅਕਾਲੀ ਦਲ ਹੀ ਬਦਲਾਅ ਲਿਆ ਸਕਦਾ ਹੈ ਉਹਨਾ ਕਿਹਾ ਕਿ ਸਰਕਾਰ ਸੁਖਬੀਰ ਸਿੰਘ ਬਾਦਲ ਵੱਡੀਆਂ ਯੋਜਨਾਵਾਂ ਬਣਾਉਣ ਤੇ ਵੱਡੀਆਂ ਪ੍ਰਾਪਤੀਆਂ ਕਰਨ ਲਈ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੇਲੇ ਪੰਜਾਬ ਵਿਚ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਸਮੇਤ ਹੋਇਆ ਵਿਕਾਸ ਸਭ ਨੇ ਵੇਖਿਆ ਹੈ। ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਵੀ ਬਣਾਇਆ ਗਿਆ। ਉਹਨਾਂ ਕਿਹਾ ਕਿ ਦੂਜੇਪਾਸੇ ਕਾਂਗਰਸ ਸਰਕਾਰ ਬੇਅਦਬੀ ਮਾਮਲਿਆਂ ਦਾ ਸਿਆਸੀਕਰਨ ਕਰ ਕੇ ਸਿਰਫ ਨਾਂਹ ਪੱਖੀ ਰਾਜਨੀਤੀ ਕਰ ਰਹੀ ਹੈ।

ਇਸ ਮੌਕੇ ਜੋ ਅਕਾਲੀ ਦਲ ਵਿਚ ਸ਼ਾਮਲ ਹੋਏ ਉਹਨਾਂ ਵਿਚ ਪ੍ਰਤਾਪ ਸਿੰਘ ਫਿਰੋਜ਼ਪੁਰ ਪ੍ਰਧਾਨ ਸੈਣ ਸਮਾਜ, ਰਮੇਸ਼ ਬੋਗਾਰੀਆ ਪ੍ਰਧਾਨ ਪ੍ਰਜਾਪਤ ਸਮਾਜ, ਅਨੁਜ ਸੂਦ ਫਤਿਹਗੜ੍ਹ ਸਾਹਿਬ, ਨਰਿੰਦਰ ਸਿੰਘ ਨੱਨੂ  ਕੱਕੜ, ਰਮਨ ਸੈਣ ਜਲਾਲਾਬਾਦ, ਪਰਵਿੰਦਰ ਕੱਕੜ ਜਨਰਲ ਸਕੱਤਰ ਯੂਥ ਕਾਂਗਰਸ, ਰਮਨ ਜੁਨੇਜਾ ਜ਼ੀਰਕਪੁਰ ਤੇ ਬੰਟੀ ਬਵੇਜਾ ਜਲਾਲਾਬਾਦ ਸ਼ਾਮਲ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਰਾਜ ਕੁਮਾਰ ਗੁਪਤਾ, ਹੰਸ ਰਾਜ ਜੋਸਨ ਤੇ ਸਤਿੰਦਰਜੀਤ ਮੰਟਾ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Most Popular

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
6 days ago
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 