ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡੀ ਵਾਲੀਬਾਲ, ਹੁਨਰ ਦਾ ਕੀਤਾ ਪ੍ਰਦਰਸ਼ਨ
ਦੇਖੋ ਵੀਡੀਓ
ਜਲੰਧਰ, 30 ਅਗਸਤ (ਵਿਸ਼ਵ ਵਾਰਤਾ) ਪੰਜਾਬ ਦੇ ਜਲੰਧਰ ਸ਼ਹਿਰ ‘ਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸੋਮਵਾਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ਾਨਦਾਰ ਸ਼ੁਰੂਆਤ ਦੇਖਣ ਨੂੰ ਮਿਲੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਖੇਡਾਂ ਦੀ ਸ਼ੁਰੂਆਤ ਕਰਨ ਲਈ ਵਾਲੀਬਾਲ ਮੈਚ ਵਿੱਚ ਸ਼ਾਮਲ ਹੋਏ।
ਖਚਾਖਚ ਭਰੇ ਸਟੇਡੀਅਮ ਵਿੱਚ ਜਿਵੇਂ ਹੀ ਮੁੱਖ ਮੰਤਰੀ ਮਾਨ ਦਾ ਸੰਬੋਧਨ ਖਤਮ ਹੋਇਆ ਅਤੇ ਵਾਲੀਬਾਲ ਮੈਚ ਸ਼ੁਰੂ ਹੋਣ ਦਾ ਐਲਾਨ ਹੋਇਆ ਤਾਂ ਸਟੇਜ ਮਾਸਟਰ ਨੇ ਵਾਲੀਬਾਲ ਵਿੱਚ ਮਾਨ ਦੀ ਡੂੰਘੀ ਦਿਲਚਸਪੀ ਨੂੰ ਚੰਗੀ ਤਰ੍ਹਾਂ ਸਮਝਦੇ ਹੋਏ ਉਨ੍ਹਾਂ ਨੂੰ ਸਟੇਡੀਅਮ ਵਿੱਚ ਮੈਚ ਖੇਡਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਹਾਂ-ਪੱਖੀ ਹੁੰਗਾਰਾ ਭਰਨ ਵਿੱਚ ਕੋਈ ਸਮਾਂ ਨਹੀਂ ਲਾਇਆ ਅਤੇ ਹਿੱਸਾ ਲੈਣ ਲਈ ਮੈਦਾਨ ਵਿੱਚ ਚਲੇ ਗਏ। ਦਰਸ਼ਕਾਂ ਵੱਲੋਂ ਭਾਰੀ ਤਾੜੀਆਂ ਨਾਲ ਮੈਚ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੇ ਗਰਾਊਂਡ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।
ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ ਮਾਨ ਨੇ ਆਪਣੀ ਟੀਮ ਦੀ ਜਿੱਤ ਯਕੀਨੀ ਬਣਾਈ। ਉਹਨਾਂ ਦੀ ਮੌਜੂਦਗੀ ਨੇ ਖਿਡਾਰੀਆਂ ਅਤੇ ਦਰਸ਼ਕਾਂ ਵਿੱਚ ਇੱਕ ਨਵੀਂ ਰੂਹ ਫੂਕੀ ਜਿਸ ਨੇ ਜੋਸ਼ ਨਾਲ ਟੀਮਾਂ ਨੂੰ ਉਤਸ਼ਾਹਿਤ ਕੀਤਾ। ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਇੱਕ ਕਮਾਲ ਦਾ ਦਿਨ ਹੈ ਕਿਉਂਕਿ ਉਨ੍ਹਾਂ ਦੀ ਜਵਾਨੀ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਖੇਡਾਂ ਹੀ ਇੱਕ ਅਜਿਹਾ ਸਾਧਨ ਹੈ ਜਿਸ ਰਾਹੀਂ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਪ੍ਰਸਾਰਿਤ ਕੀਤਾ ਜਾ ਸਕਦਾ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਪੰਜਾਬ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਖੇਤਰ ਵਿੱਚ ਮੱਲਾਂ ਮਾਰਨ।
Mann Sahab on the pitch
💯CM @BhagwantMann played volleyball with the young, talented players #KhedanVatanPunjabDiyan pic.twitter.com/TaYio0Hw3p
— AAP Punjab (@AAPPunjab) August 29, 2022