ਜਨਰਲ ਕੈਟਾਗਰੀ ਵੱਲੋਂ ਮੁੱਖ ਮੰਤਰੀ ਦੇ ਹਲਕੇ ਵਿੱਚ ਚੱਲ ਰਹੀ ਭੁੱਖ ਹੜਤਾਲ ਅੱਜ ਛੇਵੇਂ ਦਿਨ ਵਿੱਚ ਦਾਖਲ

ਚਮਕੌਰ ਸਾਹਿਬ ,1 ਦਸੰਬਰ (ਵਿਸ਼ਵ ਵਾਰਤਾ) ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੱਦੇ ਤੇ ਮੁੱਖ ਮੰਤਰੀ ਦੇ ਹਲਕੇ ਚਮਕੌਰ ਸਾਹਿਬ ਵਿੱਚ ਚੱਲ ਰਹੀ ਲਗਾਤਾਰ ਭੁੱਖ ਹੜਤਾਲ ਅੱਜ ਛੇਵੇਂ ਦਿਨ ਵਿੱਚ ਦਾਖਿਲ ਹੋ ਗਈ ।ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਤੋਂ ਇੰਦਰਜੀਤ ਸਿੰਘ ਜਾਜਾ,ਨਿਰੰਜਣ ਸਿੰਘ ਜੀਆ ਨਾਥਾ,ਬਿਕਰਮ ਸਿੰਘ ,ਦਲਜੀਤ ਸਿੰਘ ਜਾਜਾ,ਅਰਵਿੰਦਰਜੀਤ ਸਿੰਘ ਢੋਲੇਵਾਲ ਦੇ ਸਾਥੀ੍ ਭੁੱਖ ਹੜਤਾਲ ਤੇ ਬੈਠੇ। ਫੈਡਰੈਸ਼ਨ ਦੇ ਸੂਬਾ ਸਕੱਤਰ ਜਸਵੀਰ ਸਿੰਘ ਗੜਾਂਗ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਫੈਡਰੇਸ਼ਨ ਦੇ ਸੂਬਾ ਮੈਂਬਰ ਮੁੱਖ ਮੰਤਰੀ ਪੰਜਾਬ ਨੂੰ ਕੋਟਕਪੁਰਾ ਵਿਖੇ ਮਿਲ, ਮੁੱਖ ਮੰਤਰੀ ਨੇ ਦੱਸਿਆ ਕਿ ਜਨਰਲ ਕੈਟਾਗਿਰੀ ਕਮਿਸ਼ਨ ਅਤੇ ਵੈਲਫੇਅਰ ਬੋਰਡ ਬਣਾਉਣ ਦੀ ਕਾਰਵਾਈ ਚੱਲ ਰਹੀ ਹੈ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸੁਖਬੀਰਇੰਦਰ ਸਿੰਘ ਨੇ ਦੱਸਿਆ ਕਿ ਚੱਲ ਰਹੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਸਰਕਾਰ ਜਨਰਲ ਕੈਟਾਗਿਰੀ ਕਮਿਸ਼ਨ ਅਤੇ ਵੈੱਲਫੇਅਰ ਬੋਰਡ ਨਹੀਂ ਸਥਾਪਿਤ ਕਰਦੀ ।






















