ਜਬਰ ਜਨਾਹ ਦਾ ਮਾਮਲਾ- ਸਿਮਰਜੀਤ ਬੈਂਸ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਹੋਈ ਸੁਣਵਾਈ
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ
ਚੰਡੀਗੜ੍ਹ,23 ਮਈ(ਵਿਸ਼ਵ ਵਾਰਤਾ)-ਜਬਰ ਜਨਾਹ ਮਾਮਲੇ ਵਿੱਚ ਭਗੌੜੇ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਪਾਈ ਗਈ ਜਮਾਨਤ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਸੰਬੰਧ ਵਿੱਚ ਕਰੀਬ ਡੇਢ ਘੰਟਾ ਬਹਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਜਬਰ ਜਨਾਹ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਤੇ ਲੁਧਿਆਣਾ ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।