ਜਬਰ ਜਨਾਹ ਮਾਮਲੇ ਵਿੱਚ ਭਗੌੜੇ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜੀ ਤੇ ਸੁਣਵਾਈ ਅੱਜ
ਚੰਡੀਗੜ੍ਹ,23(ਵਿਸ਼ਵ ਵਾਰਤਾ)-:ਜਬਰ ਜਨਾਹ ਮਾਮਲੇ ਵਿੱਚ ਘਿਰੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੱਲੋਂ ਲਗਾਈ ਜ਼ਮਾਨਤ ਅਰਜ਼ੀ ਉਤੇ ਅੱਜ ਸੁਣਵਾਈ ਹੋਵੇਗੀ। ਜਬਰ ਜਨਾਹ ਮਾਮਲੇ ਵਿੱਚ ਸਿਮਰਜੀਤ ਬੈਂਸ ਉਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਵਿੱਚ ਪੇਸ਼ ਨਾ ਹੋਣ ਤੋਂ ਬਾਅਦ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ ਤੇ ਇਕ ਹੋਰ ਮਾਮਲਾ ਦਰਜ ਕਰ ਲਿਆ ਗਿਆ ਸੀ।
ਤੁਹਾਨੂੰ ਦੱਸ ਦਈਏ ਕਿ ਸਿਮਰਜੀਤ ਸਿੰਘ ਬੈਂਸ ਉਤੇ ਜਬਰ ਜਨਾਹ ਦੇ ਮਾਮਲੇ ਵਿੱਚ ਭਗੌੜਾ ਐਲਾਨਣ ਦੇ ਕਾਰਨ ਪੁਲਿਸ ਨੂੰ ਕੇਸ ਰਜਿਸਟਰ ਕਰਨ ਦੇ ਹੁਕਮ ਦਿੱਤੇ ਸਨ। ਬੱਸ ਤੋਂ ਇਲਾਵਾ ਲੁਧਿਆਣਾ ਪੁਲਿਸ ਨੇ ਬਾਕੀ ਹੋਰ 6 ਮੁਲਜ਼ਮਾਂ ਉੱਤੇ 174ਏ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਸੀ। ਸਿਮਰਜੀਤ ਸਿੰਘ ਬੈਂਸ ਵੱਲੋਂ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ।ਪੁਲਿਸ ਵੱਲੋਂ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਸੁਖਚੈਨ ਸਿੰਘ, ਪ੍ਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਬਲਜਿੰਦਰ ਕੌਰ, ਜਸਵਿੰਦਰ ਕੌਰ ਉਰਫ਼ ਭਾਬੀ ਉਤੇ ਮਾਮਲਾ ਦਰਜ ਕੀਤਾ ਗਿਆ ਸੀ।