ਜਬਰ ਜਿਨਾਹ ਮਾਮਲਾ -ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ
ਚੰਡੀਗੜ੍ਹ,18 ਜੁਲਾਈ (ਵਿਸ਼ਵ ਵਾਰਤਾ)- ਜਬਰ ਜਿਨਾਹ ਦੇ ਮਾਮਲੇ ਵਿੱਚ ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੇ ਉਹਨਾਂ ਦੇ 2 ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਸੀ । ਪਰ,ਅਦਾਲਤ ਨੇ ਬੈਂਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।