ਜਬਰ ਜ਼ਿਨਾਹ ਮਾਮਲਾ-ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਦੇ ਰਿਮਾਂਡ ਵਿੱਚ ਅਦਾਲਤ ਨੇ ਕੀਤਾ ਵਾਧਾ
ਸਿਮਰਜੀਤ ਬੈਂਸ ਦੀ ਭਾਲ ਜਾਰੀ
ਚੰਡੀਗੜ੍ਹ,5 ਜੁਲਾਈ(ਵਿਸ਼ਵ ਵਾਰਤਾ)-ਜਬਰ ਜ਼ਿਨਾਹ ਮਾਮਲੇ ਵਿੱਚ ਨਾਮਜ਼ਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਅੱਜ ਦੋ ਦਿਨਾਂ ਦੇ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਲੁਧਿਆਣਾ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ । ਜਾਣਕਾਰੀ ਅਨੁਸਾਰ ਅਦਾਲਤ ਨੇ ਕਰਮਜੀਤ ਬੈਂਸ ਦੇ ਰਿਮਾਂਡ ਵਿੱਚ 2 ਦਿਨ ਦਾ ਵਾਧਾ ਕਰ ਦਿੱਤਾ ਹੈ। ਦੱਸ ਦਈਏ ਕਿ ਇਸੇ ਮਾਮਲੇ ਵਿੱਚ ਹੀ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਭਗੌੜਾ ਕਰਾਰਿਆ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਸਿਮਰਜੀਤ ਬੈਂਸ ਦੇ ਠਿਕਾਣਿਆਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ।