ਜਬਰ-ਜ਼ਿਨਾਹ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਇੱਕ ਹੋਰ ਸਾਥੀ ਗ੍ਰਿਫਤਾਰ;ਭਰਾ ਪਹਿਲਾਂ ਹੀ ਪੁਲਿਸ ਦੀ ਗ੍ਰਿਫਤ ‘ਚ
ਸਿਮਰਜੀਤ ਬੈਂਸ ਅੱਜ ਲੁਧਿਆਣਾ ਅਦਾਲਤ ਵਿੱਚ ਕਰ ਸਕਦੇ ਹਨ ਆਤਮਸਮਰਪਣ
ਚੰਡੀਗੜ੍ਹ,4 ਜੁਲਾਈ(ਵਿਸ਼ਵ ਵਾਰਤਾ)- ਬਲਾਤਕਾਰ ਦੇ ਦੋਸ਼ਾਂ ਵਿੱਚ ਭਗੌੜਾ ਐਲਾਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਆਤਮਨਗਰ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਇੱਕ ਹੋਰ ਸਾਥੀ ਸੁਖਚੈਨ ਸਿੰਘ ਜੋ ਕਿ ਇਸ ਮਾਮਲੇ ਵਿੱਚ ਨਾਮਜ਼ਦ ਹੈ ਨੂੰ ਪੁਲਿਸ ਨੇ ਦੇਰ ਰਾਤ ਮਲੇਰਕੋਟਲਾ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਇਹ ਵੀ ਚਰਚਾ ਸ਼ੁਰੂ ਹੋ ਗਈ ਹੈ ਕਿ ਸਿਮਰਜੀਤ ਬੈਂਸ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਦੇ ਹਨ।ਦੱਸ ਦਈਏ ਕਿ ਇਸ ਮਾਮਲੇ ਦੀ ਅੱਜ ਲੁਧਿਆਣਾ ਅਦਾਲਤ ਵਿੱਚ ਸੁਣਵਾਈ ਹੋਵੇਗੀ।ਮਾਮਲੇ ‘ਚ 6 ਲੋਕ ਨਾਮਜ਼ਦ ਹਨ। ਸਿਮਰਜੀਤ ਬੈਂਸ ਦੇ ਛੋਟੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਦੋ ਦਿਨ ਪਹਿਲਾਂ ਲੁਧਿਆਣਾ ਡਵੀਜ਼ਨ ਨੰ.6 ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।