ਜਬਰ-ਜ਼ਿਨਾਹ ਮਾਮਲੇ ਵਿੱਚ ਸਿਮਰਜੀਤ ਬੈਂਸ ਦੇ ਭਰਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ,2 ਜੁਲਾਈ(ਵਿਸ਼ਵ ਵਾਰਤਾ)-ਲੁਧਿਆਣਾ ਦੇ ਆਤਮਨਗਰ ਹਲਕੇ ਤੋਂ ਲੋਕ ਇੰਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਅਤੇ ਹੋਰਨਾਂ ਖਿਲਾਫ ਦਰਜ ਬਲਾਤਕਾਰ ਮਾਮਲੇ ਵਿੱਚ ਪਹਿਲੀ ਗ੍ਰਿਫਤਾਰੀ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸੂਚਨਾ ਅਨੁਸਾਰ ਪੁਲਿਸ ਨੇ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਪੁਲਿਸ ਵੱਲੋਂ ਸਿਮਰਜੀਤ ਬੈਂਸ ਸਣੇ ਬਾਕੀਆਂ ਦੀ ਵੀ ਭਾਲ ਜੋਰਾਂ ਸ਼ੋਰਾਂ ਨਾਲ ਕੀਤੀ ਜਾ ਰਹੀ ਹੈ। ਉਹਨਾਂ ਨੂੰ ਵੀ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ।