ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਪਿੰਡ ਪਾਕਾ, ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ
ਵੋਟਰ ਪ੍ਰਣ ਹਸਤਾਖ਼ਰ ਅਭਿਆਨ ਅਤੇ ਪੋਸਟਰ ਮੇਕਿੰਗ ਮਕਾਬਲੇ ਕਰਵਾਏ ਗਏ
ਜਲਾਲਾਬਾਦ 23 ਅਪ੍ਰੈਲ (ਵਿਸ਼ਵ ਵਾਰਤਾ):- ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ. ਬਲਕਰਨ ਸਿੰਘ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਅਮਨਦੀਪ ਬਾਲੀ ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ ਦੇ ਸਹਿਯੋਗ ਨਾਲ ਪਿੰਡ ਪਾਕਾ , ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ |
ਇਸ ਮੌਕੇ ਟੀਮ ਦੁਆਰਾ ਸਕੂਲਾਂ ਦੇ ਮੁੱਖੀਆਂ ਸ਼੍ਰੀਮਤੀ ਰੁਪਿੰਦਰ ਜੀਤ ਕੌਰ ਅਤੇ ਸਰਦਾਰ ਬਲਵਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ ਅਤੇ ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ |
ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।