ਨਵਜੋਤ ਸਿੰਘ ਸਿੱਧੂ ਨੇ ਆਪਣੀ ਟੀਮ ਵਧਾਉਣ ਦੀ ਕੀਤੀ ਸ਼ੁਰੂਆਤ
ਆਪਣੇ ਨਜ਼ਦੀਕੀ ਵਿਧਾਇਕ ਨੂੰ ਬਣਾਇਆ ਜਨਰਲ ਸਕੱਤਰ
ਪੜ੍ਹ ਲਓ ਪਹਿਲਾਂ ਨਿਯੁਕਤੀ ਪੱਤਰ

ਚੰਡੀਗੜ੍ਹ, 16ਅਗਸਤ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੀ ਟੀਮ ਵਧਾਉਣ ਦੀ ਸ਼ੁਰੂਆਤ ਕਰਦੇ ਹੋਏ ਆਪਣੇ ਨਜ਼ਦੀਕੀ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ। ਪਹਿਲਾ ਨਿਯੁਕਤੀ ਪੱਤਰ ਜਾਰੀ ਕਰਦੇ ਹੋਏ ਸਿੱਧੂ ਨੇ ਲਿਖਿਆ ਕਿ ਇਹ ਨਿਯੁਕਤੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਜੱਥੇਬੰਦਕ ਕੇਐਸ ਵੇਣੂਗੋਪਾਲ ਅਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਦੀ ਸਹਿਮਤੀ ਨਾਲ ਹੋਈ ਹੈ।

ਦੱਸ ਦੱਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਿਛੇ ਜਿਹੇ ਹੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਪ੍ਰਧਾਨ ਅਤੇ ਉਸਦੇ ਨਾਲ ਚਾਰ ਹੋਰ ਕਾਰਜਕਾਰੀ ਪ੍ਰਧਾਨਆਂ ਦੀ ਨਿਯੁਕਤੀ ਕੀਤੀ ਸੀ ਅਤੇ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੇ ਚਾਰ ਸਲਾਹਕਾਰਾਂ ਦੀ ਚੋਣ ਵੀ ਕੀਤੀ ਸੀ,ਪਰ ਚਾਰ ਸਲਾਹਕਾਰਾਂ ਵਿੱਚੋਂ ਇਕ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਕਿਸੇ ਵੀ ਤਰ੍ਹਾਂ ਦੇ ਸਿਆਸੀ ਅਹੁਦੇ ਤੇ ਕੰਮ ਕਰਨ ਤੋਂ ਮਨ੍ਹਾਂ ਕਰ ਦਿੱਤਾ ਸੀ।






















