ਜਲੰਧਰ ‘ਚ ਫਿਰ ਪਸਾਰੇ ਕੋਰੋਨਾ ਨੇ ਪੈਰ: ਇਕ ਹਫਤੇ ‘ਚ 14 ਨਵੇਂ ਮਾਮਲੇ ਆਏ ਸਾਹਮਣੇ
ਚੰਡੀਗੜ੍ਹ, 5ਅਪ੍ਰੈਲ(ਵਿਸ਼ਵ ਵਾਰਤਾ)-ਜਲੰਧਰ ‘ਚ ਕੋਰੋਨਾ ਨੇ ਇਕ ਵਾਰ ਫਿਰ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇੱਕ ਹਫ਼ਤੇ ਦੌਰਾਨ ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 65 ਤੱਕ ਪਹੁੰਚ ਗਈ ਹੈ, ਜਦੋਂ ਕਿ ਮੰਗਲਵਾਰ ਨੂੰ ਇੱਕ ਦਿਨ ਵਿੱਚ 14 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ। ਵਿਭਾਗ ਨੇ ਸੈਂਪਲਿੰਗ ਵਧਾ ਦਿੱਤੀ ਹੈ। ਹਾਲਾਂਕਿ ਡਾਕਟਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਕੋਰੋਨਾ ਦਾ ਟੀਕਾ ਲਗਵਾਇਆ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਪਰ ਜਿਸ ਤਰ੍ਹਾਂ ਇਸ ਨੇ ਤੇਜ਼ੀ ਫੜੀ ਹੈ, ਉਸ ਤੋਂ ਚੌਕਸ ਰਹਿਣ ਦੀ ਲੋੜ ਹੈ। ਲੋਕਾਂ ਨੂੰ ਕਰੋਨਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।