ਜਲੰਧਰ ‘ਚ ਵਾਪਰੀ ਬੇਅਦਬੀ ਦੀ ਘਟਨਾ
ਪਾੜ ਕੇ ਬਾਹਰ ਸੁੱਟੇ ਗੁਟਕਾ ਸਾਹਿਬ ਦੇ ਅੰਗ
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ, ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਇਕ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ। ਜਿੱਥੇ ਲੋਕਾਂ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਇਹ ਬੇਅਦਬੀ ਕਾਂਡ ਜਲੰਧਰ ਦੇ ਰਾਮਾ ਮੰਡੀ ਥਾਣਾ ਖੇਤਰ ਦੇ ਜਯੰਤ ਨਗਰ ਗੁਰਦੁਆਰੇ ਵਿੱਚ ਦੇਖਣ ਨੂੰ ਮਿਲਿਆ ਹੈ। ਇੱਥੇ ਇੱਕ ਵਿਅਕਤੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ ਵਿੱਚ ਸੁੱਟ ਕੇ ਭੱਜ ਗਿਆ। ਜਦੋਂ ਗੁਰੂ ਘਰ ਦਾ ਪਾਠੀ ਗ੍ਰੰਥੀ ਅਰਦਾਸ ਕਰਕੇ ਬਾਹਰ ਆਇਆ ਤਾਂ ਉਸ ਨੇ ਗਲੀ ਵਿੱਚ ਗੁਟਕਾ ਸਾਹਿਬ ਦੇ ਪਾਟੇ ਹੋਏ ਅੰਗ ਦੇਖੇ। ਉਦੋਂ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਉਸ ਦੀ ਕਾਫੀ ਕੁੱਟਮਾਰ ਕੀਤੀ। ਲੋਕਾਂ ਨੇ ਦੋਸ਼ ਲਾਇਆ ਕਿ ਬੇਅਦਬੀ ਕਰਨ ਵਾਲੇ ਵਿਅਕਤੀ ਨੇ ਸ਼ਰਾਬ ਵੀ ਪੀਤੀ ਸੀ ਪਰ ਪੁਲੀਸ ਉਸ ਨੂੰ ਮਾਨਸਿਕ ਰੋਗੀ ਦੱਸ ਰਹੀ ਹੈ। ਇਹ ਵਿਅਕਤੀ ਬਿਮਾਰ ਨਹੀਂ ਹੈ ਪਰ ਇਸ ਨੇ ਜਾਣਬੁੱਝ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।